Operation Shield ਤਹਿਤ ਹੁਣ ਹਰਿਆਣਾ, ਪੰਜਾਬ – ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ Blackout
– ਕੇਂਦਰ ਸਰਕਾਰ ਵਲੋਂ ਨਵੀਂ ਤਰੀਕ ਦਾ ਐਲਾਨ, ਪੜੋ ਪੂਰੀ Detail

ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਆਪ੍ਰੇਸ਼ਨ ਸ਼ੀਲਡ (Operation Shield) ਤਹਿਤ ਬੁੱਧਵਾਰ ਸ਼ਾਮ ਨੂੰ ਹੋਣ ਵਾਲੀ ਮੌਕ ਡ੍ਰਿਲ ਨੂੰ ਮੁਲਤਵੀ ਕਰਨ ਤੋਂ ਬਾਅਦ ਹੁਣ ਨਵੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਕ ਡ੍ਰਿਲ ਅਤੇ ਬਲੈਕਆਊਟ ਭਲਕੇ 31 ਮਈ ਨੂੰ ਕੀਤਾ ਜਾਵੇਗਾ।
ਦੱਸ ਦਈਏ ਕਿ ਇਸ ਵਿੱਚ ਹਵਾਈ ਹਮਲਿਆਂ ਤੋਂ ਬਚਣ ਲਈ ਅਭਿਆਸ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੁਰੱਖਿਆ ਅਤੇ ਐਮਰਜੈਂਸੀ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 7 ਮਈ ਨੂੰ ਇੱਕ ਮੌਕ ਡ੍ਰਿਲ ਕੀਤੀ ਗਈ ਸੀ। ਇਸ ਦੌਰਾਨ, ਲੋਕਾਂ ਨੂੰ ਹਵਾਈ ਹਮਲੇ ਦੀ ਚੇਤਾਵਨੀ ਦੇਣ ਲਈ ਸਾਇਰਨ ਵਜਾ ਕੇ ਸੁਚੇਤ ਕੀਤਾ ਗਿਆ ਸੀ। ਮੌਕ ਡ੍ਰਿਲਸ ਅਤੇ ਬਲੈਕਆਊਟ ਰਾਹੀਂ, ਸਰਕਾਰ ਦਾ ਉਦੇਸ਼ ਰਾਜ ਵਿੱਚ ਐਮਰਜੈਂਸੀ ਤਿਆਰੀ ਦਾ ਮੁਲਾਂਕਣ ਕਰਨਾ ਅਤੇ ਜੰਗ ਜਾਂ ਹਵਾਈ ਹਮਲੇ ਦੀ ਸਥਿਤੀ ਵਿੱਚ ਜਵਾਬ ਦੇਣ ਦੀ ਸਮਰੱਥਾ ਨੂੰ ਵਧਾਉਣਾ ਹੈ।























