Operation Sindoor ‘ਤੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ): ‘ਆਪ੍ਰੇਸ਼ਨ ਸਿੰਦੂਰ’ (Operation Sindoor ) ਤਹਿਤ ਪਾਕਿਸਤਾਨ ਦੇ ਅੱਤਵਾਦੀ ਢਾਂਚੇ ‘ਤੇ ਕੀਤੇ ਭਾਰਤ ਦੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਇਸ ਕਾਰਵਾਈ ‘ਤੇ ਟਵੀਟ ਕਰ ਵੱਡਾ ਬਿਆਨ ਦਿੱਤਾ ਹੈ
ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਕਿਹਾ ਕਿ “ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਅੱਜ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਵੇਰੇ 11 ਵਜੇ ਸ਼ਹੀਦ ਭਗਤ ਸਿੰਘ ਨਗਰ ਅਤੇ ਬਾਅਦ ਦੁਪਹਿਰ 3 ਵਜੇ ਜਲੰਧਰ ਪਹੁੰਚਣਾ ਸੀ। ਇੱਥੇ ਉਨ੍ਹਾਂ ਨੇ ਪਿੰਡ ਰੱਖਿਆ ਕਮੇਟੀਆਂ ਨਾਲ ਬੈਠਕਾਂ ਕਰਨੀਆਂ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























