• Latest
  • Trending
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: Harpal Singh Cheema

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: Harpal Singh Cheema

2 months ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

39 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

48 minutes ago
ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

51 minutes ago
 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

55 minutes ago
Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

3 hours ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

10 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

11 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

12 hours ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

12 hours ago
HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

12 hours ago
Hindi News
English News
Thursday, May 7, 2026
No Result
View All Result
24 °c
Chandigarh
32 ° Fri
34 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: Harpal Singh Cheema

'ਆਪ' ਸਰਕਾਰ ਨੇ 63000 ਨੌਜਵਾਨਾਂ ਨੂੰ ਪ੍ਰਦਾਨ ਕੀਤੀਆਂ ਸਰਕਾਰੀ ਨੌਕਰੀਆਂ, ਪਿਛਲੀਆਂ ਸਰਕਾਰਾਂ ਵੱਲੋਂ ਸਾਲਾਂ ਤੋਂ ਅਣਗੌਲੇ ਵਿਦੇਸ਼ ਜਾਣ ਦੇ ਰੁਝਾਨ ਨੂੰ ਵੀ ਪਾਈ ਠੱਲ੍ਹ : ਹਰਪਾਲ ਸਿੰਘ ਚੀਮਾ

March 9, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: Harpal Singh Cheema

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: Harpal Singh Cheema

‘ਆਪ’ ਸਰਕਾਰ ਨੇ 63000 ਨੌਜਵਾਨਾਂ ਨੂੰ ਪ੍ਰਦਾਨ ਕੀਤੀਆਂ ਸਰਕਾਰੀ ਨੌਕਰੀਆਂ, ਪਿਛਲੀਆਂ ਸਰਕਾਰਾਂ ਵੱਲੋਂ ਸਾਲਾਂ ਤੋਂ ਅਣਗੌਲੇ ਵਿਦੇਸ਼ ਜਾਣ ਦੇ ਰੁਝਾਨ ਨੂੰ ਵੀ ਪਾਈ ਠੱਲ੍ਹ : ਹਰਪਾਲ ਸਿੰਘ ਚੀਮਾ

’ਚਿੱਟਾ’ ਸ਼ਬਦ  ਦੀ ਪੈਦਾਇਸ਼ ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਹੋਈ, ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਰਹੇ ਅਸਫਲ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੇ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਚ ਕਰ ਰਹੀ ਹੈ ਖ਼ਤਮ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਲੋਕਾਂ ਨੂੰ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਵਾਲੀ ਇਕਲੌਤੀ ਸਰਕਾਰ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 9 ਮਾਰਚ (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਇਸ ਲਈ ਚਲੇ ਗਏ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੀ ਸੂਬੇ ਦੀ ਤਰੱਕੀ ਅਤੇ ਵਿਕਾਸ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਹੈ।

ਨੌਜਵਾਨ ਸਸ਼ਕਤੀਕਰਨ ਅਤੇ ਰੁਜ਼ਗਾਰ ’ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ’ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ 30,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਇੱਕ ਮਜ਼ਬੂਤ ਸੰਦੇਸ਼ ਨਾਲ ਕੀਤੀ ਸੀ । ਉਨ੍ਹਾਂ ਕਿਹਾ, ‘‘ ਹੁਣ ਤੱਕ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ 63,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਇਤਿਹਾਸਕ ਪਹਿਲਕਦਮੀ ਨੇ ਨੌਜਵਾਨ ਪੀੜ੍ਹੀ ਦਾ ਭਰੋਸਾ ਸੂਬਾ ਸਰਕਾਰ ਵਿੱਚ ਹੋਰ ਬਹਾਲ ਕੀਤਾ ਹੈ ਅਤੇ ਇਸ ਨਾਲ ਨੌਜਾਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ‘ਤੇ ਵੀ ਰੋਕ ਲੱਗੀ ਹੈ।’’

ਹੁਨਰ ਵਿਕਾਸ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਅਹਿਮ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਹੁਨਰ ਵਿਕਾਸ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਨੇ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦੀ ਸਮਰੱਥਾ ਵਿੱਚ 20000 ਸੀਟਾਂ ਦਾ ਵਾਧਾ ਕੀਤਾ ਹੈ,।’’ ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੀਆਂ 35000 ਆਈ.ਟੀ.ਆਈ. ਸੀਟਾਂ ਵਿੱਚੋਂ ਵੀ ਕਈ ਖਾਲੀ ਰਹਿੰਦੀਆਂ ਸਨ।

ਨਸ਼ਿਆਂ ਦੇ ਮੁਕੰਮਲ ਖਾਤਮੇ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੱਤਾਧਾਰੀ ਪਾਰਟੀਆਂ ਪੰਜਾਬ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ। ਉਨ੍ਹਾਂ ਨੇ ਸਦਨ ਨੂੰ ਯਾਦ ਦਿਵਾਇਆ ਕਿ ਬਦਨਾਮ ਸ਼ਬਦ ’ਚਿੱਟਾ’ ਅਕਾਲੀ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੱੱਥੇ ‘ਤੇ ਮੜ੍ਹਿਆ ਗਿਆ ਸੀ। ਉਨ੍ਹਾਂ ਕਿਹਾ, “ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਵਿੱਤਰ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ, ਪਰ ਆਪਣੇ ਸ਼ਾਸਨ ਦੌਰਾਨ ਨਸ਼ਿਆ ਨੂੰ ਰੋਕਣ ਵਿੱਚ ਉਹ ਵੀ ਪੂਰੀ ਤਰ੍ਹਾਂ ਅਸਫਲ ਰਹੇ।’’

‘ਆਪ’ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਵਿੱਤ  ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਇਸ ਦੇ ਬਿਲਕੁਲ ਉਲਟ, ’ਆਪ’ ਸਰਕਾਰ ਆਪਣੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਰਾਹੀਂ ਸੂਬੇ ਵਿੱਚੋਂ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਖ ਖਤਮ ਕਰਨ ਲਈ ਯਤਨ ਕਰ ਰਹੀ ਹੈ।’’

ਸਮਾਜਿਕ ਨਿਆਂ ਅਤੇ ਸਮਾਨਤਾ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੇ ਸਮੇਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਵਕੀਲਾਂ ਦੀ ਭਰਤੀ ਦੌਰਾਨ ਅਨੁਸੂਚਿਤ ਜਾਤੀ ਰਾਖਵੇਂਕਰਨ ਦੀ ਉਨ੍ਹਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਉਨ੍ਹਾਂ ਕਿਹਾ, ‘‘ਅੱਜ, ’ਆਪ’ ਸਰਕਾਰ ਅਧੀਨ, ਇਹ ਰਾਖਵਾਂਕਰਨ ਅਧਿਕਾਰਤ ਤੌਰ ’ਤੇ ਪੇਸ਼ ਕੀਤਾ ਗਿਆ ਹੈ, ਜਿਸਦੇ ਨਤੀਜੇ ਵਜੋਂ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧਤ 58 ਵਕੀਲਾਂ ਦੀ ਸਫਲਤਾਪੂਰਵਕ ਭਰਤੀ ਕੀਤੀ ਗਈ ਹੈ।’’

ਖੇਤੀਬਾੜੀ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ ’ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਆਪ ਸਰਕਾਰ ਨੇ ਹਜ਼ਾਰਾਂ ਏਕੜ ਖੇਤੀ ਯੋਗ ਜ਼ਮੀਨ ਲਈ ਨਹਿਰੀ ਪਾਣੀ ਦੀ ਸਿੰਚਾਈ ਨੂੰ ਯਕੀਨੀ ਬਣਾਇਆ ਹੈ, ਜੋ ਸਿੰਚਾਈ ਲਈ ਨਹਿਰੀ ਪਾਣੀ ਲਈ ਦਹਾਕਿਆਂ ਤੋਂ ਅਣਗੌਲਿਆ ਸਨ।’’

ਆਪਣੇ ਸੰਬੋਧਨ ਦੀ ਸਮਾਪਤੀ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੌਜੂਦਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੀ ਇਕਲੌਤੀ ਸਰਕਾਰ ਵਜੋਂ ਡੱਟ ਕੇ ਖੜ੍ਹੀ ਹੈ , ਜਿਸਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਤੇ ਸਾਰੀਆਂ ਗਰੰਟੀਆਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।

Tags: BREAKING NEWSBreaking news in PunjabiHarpal Singh Cheemapunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
May 7, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ...

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

by Navjot
May 7, 2026
0

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ   ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ) ਪੰਜਾਬ...

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

by Navjot
May 7, 2026
0

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ 'ਸ਼ੁਕਰਾਨਾ ਯਾਤਰਾ'    ਚੰਡੀਗੜ੍ਹ,7ਮਈ(ਵਿਸ਼ਵ ਵਾਰਤਾ)  ਮੁੱਖ ਮੰਤਰੀ ਭਗਵੰਤ ਮਾਨ ਦੀ 'ਸ਼ੁਕਰਾਨਾ ਯਾਤਰਾ' (ਸ਼ੁਕਰਾਨਾ...

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

by Navjot
May 7, 2026
0

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ    ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
May 7, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ...

Most Popular

IPL 2026  PBKS vs SRH: ਸਨਰਾਈਜ਼ਰਜ਼ ਹੈਦਰਾਬਾਦ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 PBKS vs SRH: ਸਨਰਾਈਜ਼ਰਜ਼ ਹੈਦਰਾਬਾਦ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
4 weeks ago
0

IPL 2026 PBKS vs SRH: ਸਨਰਾਈਜ਼ਰਜ਼ ਹੈਦਰਾਬਾਦ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ - SRH ਨੇ ਪੰਜਾਬ ਲਈ ਸੈੱਟ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 