ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ
ਨਵੀ ਦਿੱਲੀ, 25 ਮਈ (ਵਿਸ਼ਵ ਵਾਰਤਾ) : ਰਾਸ਼ਟਰਪਤੀ ਭਵਨ ਵਿੱਚ ਸੋਮਵਾਰ ਨੂੰ ਪਦਮ ਪੁਰਸਕਾਰ ਦਿੱਤੇ ਜਾ ਰਹੇ ਹਨ। ਇਸ ਸਾਲ ਦੀ ਸੂਚੀ ਮੁਤਾਬਕ ਕੁੱਲ ਪੰਜ ਲੋਕਾਂ ਨੂੰ ਪਦਮ ਵਿਭੂਸ਼ਨ, 13 ਸ਼ਖਸ਼ੀਅਤਾਂ ਨੂੰ ਪਦਮ ਭੂਸ਼ਨ ਅਤੇ 113 ਲੋਕਾਂ ਨੂੰ ਪਦਮ ਸ਼੍ਰੀ ਨਾਲ ਨਿਵਾਜਿਆ ਜਾਵੇਗਾ।
ਭਾਰਤੀ ਮਹਿਲਾ ਕ੍ਰਿਕਟ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਵਾਲੀ ਵਿਸ਼ਵ ਕੱਪ ਜੇਤੂ ਕਪਤਾਨ ਹਰਮਨਪ੍ਰੀਤ ਕੌਰ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਅਗਵਾਈ ਅਤੇ ਪ੍ਰਾਪਤੀਆਂ ਲਈ ਪਦਮ ਸ਼੍ਰੀ ਸਨਮਾਨ ਦਿੱਤਾ ਗਿਆ ਹੈ। ਸਾਲ 2025 ਉਨ੍ਹਾਂ ਦੇ ਕਰੀਅਰ ਲਈ ਬੇਹੱਦ ਖ਼ਾਸ ਰਿਹਾ, ਜਦੋਂ ਉਨ੍ਹਾਂ ਨੇ ਭਾਰਤੀ ਮਹਿਲਾ ਟੀਮ ਨੂੰ ਵਿਸ਼ਵ ਕੱਪ ਜਿਤਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ।






















