ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ) ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਪੰਜਾਬ ਤੋਂ ਗਏ ਜਥੇ ਵਿੱਚ ਸ਼ਾਮਲ ਤਿੰਨ ਸਿੱਖ ਸ਼ਰਧਾਲੂ ਲਾਪਤਾ ਹੋ ਗਏ ਹਨ। ਇਹ ਤਿੰਨੇ ਵਿਅਕਤੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ। 25 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਯਾਤਰਾ ਦੌਰਾਨ ਉਹ ਆਪਣੇ ਜਥੇ ਤੋਂ ਵਿਛੜ ਗਏ ਸਨ ਅਤੇ ਉਦੋਂ ਤੋਂ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਪਾਕਿਸਤਾਨ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਇਸ ਜਥੇ ਨਾਲ ਸ਼ਾਮਲ ਹਨ।