Pakistan Bomb blast: ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਬੰਬ ਧਮਾਕਾ
– 20 ਦੀ ਮੌਤ, 30 ਜ਼ਖਮੀ
– ਬਚਾਅ ਅਤੇ ਰਾਹਤ ਕਾਰਜ ਜਾਰੀ
ਨਵੀ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ): ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਵੱਡਾ ਬੰਬ ਧਮਾਕਾ (Pakistan Bomb blast) ਹੋਇਆ ਹੈ। ਇਸ ‘ਚ 20 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਇਸ ਦੇ ਨਾਲ ਹੀ ਘਟਨਾ ‘ਚ 30 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਪੁਲਸ ਮੁਤਾਬਕ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫਤਰ ‘ਚ ਟਰੇਨ ਦੇ ਪਲੇਟਫਾਰਮ ‘ਤੇ ਪਹੁੰਚਣ ਤੋਂ ਠੀਕ ਪਹਿਲਾਂ ਹੋਇਆ। ਜਾਫਰ ਐਕਸਪ੍ਰੈਸ ਨੇ ਸਵੇਰੇ 9 ਵਜੇ ਪੇਸ਼ਾਵਰ ਲਈ ਰਵਾਨਾ ਹੋਣਾ ਸੀ। ਧਮਾਕੇ ਤੋਂ ਬਾਅਦ ਕਵੇਟਾ ਰੇਲਵੇ ਸਟੇਸ਼ਨ ‘ਤੇ ਸਟੇਸ਼ਨ ‘ਤੇ ਹਫੜਾ-ਦਫੜੀ ਮਚ ਗਈ। ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਟੀਮ ਘਟਨਾ ਵਾਲੀ ਥਾਂ ‘ਤੇ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ। ਜਾਂਚ ਲਈ ਬੰਬ ਨਿਰੋਧਕ ਦਸਤੇ ਨੂੰ ਵੀ ਬੁਲਾਇਆ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























