
Pakistan ‘ਚ ਕੰਬੀ ਧਰਤੀ, ਆਇਆ ਜ਼ਬਰਦਸਤ ਭੁਚਾਲ
ਸਹਿਮੇ ਲੋਕ ਘਰਾਂ ਚੋ ਨਿਕਲੇ ਬਾਹਰ
ਨਵੀ ਦਿੱਲੀ, 12 ਮਈ (ਵਿਸ਼ਵ ਵਾਰਤਾ) : ਪਾਕਿਸਤਾਨ (Pakistan) ਦੇ ਬਲੋਚਿਸਤਾਨ ਸੂਬੇ ਵਿੱਚ ਸੋਮਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.6 ਮਾਪੀ ਗਈ। ਭੂਚਾਲ ਦੁਪਹਿਰ 1:26:32 ਵਜੇ (ਭਾਰਤੀ ਸਮੇਂ ਅਨੁਸਾਰ) ਦਰਜ ਕੀਤਾ ਗਿਆ।
ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਇਸਦਾ ਕੇਂਦਰ 29.12 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 67.26 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਸਥਿਤ ਸੀ, ਜੋ ਕਿ ਪਾਕਿਸਤਾਨ ਦੇ ਬਲੋਚਿਸਤਾਨ ਖੇਤਰ ਦੇ ਅਧੀਨ ਆਉਂਦਾ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨੀ -ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਬਲੋਚਿਸਤਾਨ ਦੇ ਕੁਝ ਹਿੱਸਿਆਂ ਵਿੱਚ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਦੇਖਿਆ ਗਿਆ ਅਤੇ ਬਹੁਤ ਸਾਰੇ ਲੋਕ ਸਾਵਧਾਨੀ ਵਜੋਂ ਆਪਣੇ ਘਰਾਂ ਤੋਂ ਬਾਹਰ ਆ ਗਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























