Pakistan ‘ਚ ਕੰਬੀ ਧਰਤੀ; ਭੂਚਾਲ ਦੇ ਜ਼ਬਰਦਸਤ ਝਟਕੇ ਕੀਤੇ ਗਏ ਮਹਿਸੂਸ
– ਘਰਾਂ – ਦਫਤਰਾਂ ‘ਚੋ ਬਾਹਰ ਆਏ ਲੋਕ

ਪਾਕਿਸਤਾਨ, 30 ਮਈ (ਵਿਸ਼ਵ ਵਾਰਤਾ): ਪਾਕਿਸਤਾਨ (Pakistan) ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 4.2 ਮਾਪੀ ਗਈ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਪਾਕਿਸਤਾਨ ਵਿੱਚ ਦੁਪਹਿਰ 1:37 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 180 ਕਿਲੋਮੀਟਰ ਹੇਠਾਂ ਸੀ।
ਭੂਚਾਲ ਤੋਂ ਬਾਅਦ ਲੋਕ ਘਬਰਾ ਗਏ ਅਤੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਦੱਸ ਦਈਏ ਕਿ ਮੰਗਲਵਾਰ, 27 ਮਈ ਨੂੰ ਵੀ ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















