Pakistan ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ
ਨਵੀਂ ਦਿੱਲੀ : ਪਾਕਿਸਤਾਨ (Pakistan) ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਮਿਲੀ ਹੈ। ਪਾਕਿਸਤਾਨ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸਰਕਾਰੀ ਤੋਹਫ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ।
ਇਮਰਾਨ ਖਾਨ ਪਿਛਲੇ ਸਾਲ ਅਗਸਤ ਤੋਂ ਜੇਲ੍ਹ ਵਿੱਚ ਹਨ, ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਕੀ ਇਮਰਾਨ ਖਾਨ ਨੂੰ ਰਿਹਾ ਕੀਤਾ ਜਾਵੇਗਾ ਜਾਂ ਨਹੀਂ ਕਿਉਂਕਿ ਉਨ੍ਹਾਂ ਵਿਰੁੱਧ ਹਿੰਸਾ ਭੜਕਾਉਣ ਸਮੇਤ ਹੋਰ ਕਈ ਮਾਮਲੇ ਦਰਜ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/