Pakistan Flood : ਪਾਕਿਸਤਾਨ ‘ਚ ਹੜ੍ਹਾਂ ਅਤੇ ਭਾਰੀ ਮੀਂਹ ਦਾ ਕਹਿਰ
– 200 ਤੋਂ ਵੱਧ ਲੋਕਾਂ ਦੀ ਮੌਤ; ਕਈ ਲਾਪਤਾ
ਪਾਕਿਸਤਾਨ, 16 ਅਗਸਤ 2025 (ਵਿਸ਼ਵ ਵਾਰਤਾ): ਇਨ੍ਹੀਂ ਦਿਨੀਂ ਪਾਕਿਸਤਾਨ ਚ ਭਾਰੀ ਮੀਂਹ ਅਤੇ ਹੜ੍ਹਾਂ (Pakistan Flood) ਨੇ ਤਬਾਹੀ ਮਚਾਈ ਹੋਈ ਹੈ । ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਪਾਕਿਸਤਾਨ ਦੀਆਂ ਮੁੱਖ ਨਦੀਆਂ ਉਫਾਨ ‘ਤੇ ਹਨ। ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹੁਣ ਤੱਕ ਲਗਭਗ 200 ਲੋਕਾਂ ਦੀ ਮੌਤ ਹੋ ਗਈ ਹੈ।

ਸਭ ਤੋਂ ਵੱਧ ਨੁਕਸਾਨ ਖੈਬਰ ਪਖਤੂਨਖਵਾ, ਬਲੋਚਿਸਤਾਨ ਅਤੇ ਸਿੰਧ ਸੂਬਿਆਂ ਵਿੱਚ ਹੋਇਆ ਹੈ। ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਕਈ ਸੜਕਾਂ ਅਤੇ ਪੁਲਾਂ ਨੂੰ ਨੁਕਸਾਨ ਪਹੁੰਚਿਆ ਹੈ। ਪੁਲਾਂ ਦੇ ਢਹਿ ਜਾਣ ਕਾਰਨ ਰਾਹਤ ਕਾਰਜਾਂ ਵਿੱਚ ਵੀ ਰੁਕਾਵਟ ਆ ਰਹੀ ਹੈ। ਸਥਾਨਿਕ ਅਧਿਕਾਰੀਆਂ ਅਨੁਸਾਰ ਖੈਬਰ ਪਖਤੂਨਖਵਾ ਸੂਬੇ ਦੇ ਪਹਾੜੀ ਖੇਤਰ ‘ਚ ਭਾਰੀ ਮੀਂਹ ਦੌਰਾਨ ਬੱਦਲ ਫਟਣ, ਅਚਾਨਕ ਹੜ੍ਹ, ਬਿਜਲੀ ਡਿੱਗਣ ਅਤੇ ਇਮਾਰਤ ਢਹਿਣ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਸ਼ੁੱਕਰਵਾਰ ਦੇਰ ਰਾਤ ਮਰਨ ਵਾਲਿਆਂ ਦੀ ਗਿਣਤੀ 194 ਦੱਸੀ। ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਸਵਾਤ ਜ਼ਿਲ੍ਹੇ ਵਿੱਚ ਨਦੀਆਂ ਅਤੇ ਨਾਲਿਆਂ ਵਿੱਚ ਪਾਣੀ ਭਰ ਜਾਣ ਤੋਂ ਬਾਅਦ 2,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























