Pakistan : ਪਾਕਿਸਤਾਨ ‘ਚ ਯਾਤਰੀ ਰੇਲਗੱਡੀ ਹਾਈਜੈਕ
ਚੰਡੀਗੜ੍ਹ, 11ਮਾਰਚ(ਵਿਸ਼ਵ ਵਾਰਤਾ) Pakistan : ਪਾਕਿਸਤਾਨ ਵਿੱਚ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਨੇ ਅੱਜ(ਮੰਗਲਵਾਰ) ਨੂੰ ਇੱਕ ਯਾਤਰੀ ਰੇਲਗੱਡੀ ਨੂੰ ਹਾਈਜੈਕ ਕਰ ਲਿਆ। ਬਲੋਚ ਲਿਬਰੇਸ਼ਨ ਆਰਮੀ ਨੇ ਦਾਅਵਾ ਕੀਤਾ ਕਿ ਉਸਦੀ ਫੌਜ ਨੇ ਜਾਫਰ ਐਕਸਪ੍ਰੈਸ ਨੂੰ ਹਾਈਜੈਕ ਕਰ ਲਿਆ ਅਤੇ 120 ਯਾਤਰੀਆਂ ਨੂੰ ਬੰਧਕ ਬਣਾ ਲਿਆ ਹੈ। ਇਹ ਰੇਲਗੱਡੀ ਕਵੇਟਾ ਤੋਂ ਪੇਸ਼ਾਵਰ ਜਾ ਰਹੀ ਸੀ।
ਇਸ ਰੇਲਗੱਡੀ ਵਿੱਚ 500 ਲੋਕ ਹਨ। ਬੀਐਲਏ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਕੀਤੀ ਗਈ ਤਾਂ ਉਹ 120 ਬੰਧਕਾਂ ਨੂੰ ਮਾਰ ਦੇਣਗੇ। ਪਾਕਿਸਤਾਨੀ ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੀਐਲਏ ਨੇ ਜਾਫਰ ਐਕਸਪ੍ਰੈਸ ਟ੍ਰੇਨ ‘ਤੇ ਹਮਲਾ ਕੀਤਾ, ਜਿਸ ਵਿੱਚ ਟ੍ਰੇਨ ਡਰਾਈਵਰ ਜ਼ਖਮੀ ਹੋ ਗਿਆ। ਇਸ ਹਮਲੇ ਤੋਂ ਬਾਅਦ ਇਲਾਕੇ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/