Pakistan ਦੀ ਜਨਤਾ ਨੂੰ ਨਵੇਂ ਸਾਲ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਝਟਕਾ
- ਪੈਟਰੋਲ- ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ
ਨਵੀ ਦਿੱਲੀ 1 ਜਨਵਰੀ (ਵਿਸ਼ਵ ਵਾਰਤਾ): ਪਾਕਿਸਤਾਨ ਸਰਕਾਰ ਨੇ ਨਵੇਂ ਸਾਲ ਦੇ ਪਹਿਲੇ ਦਿਨ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਮਹਿੰਗਾਈ ਦਾ ਝਟਕਾ ਦਿੱਤਾ ਹੈ। ਪਾਕਿਸਤਾਨ ਸਰਕਾਰ ਨੇ 1 ਜਨਵਰੀ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। 31 ਦਸੰਬਰ ਦੀ ਰਾਤ ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੈਟਰੋਲ ਦੀ ਕੀਮਤ ‘ਚ 56 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।
ਮੀਡੀਆ ਰਿਪੋਰਟਸ ਅਨੁਸਾਰ ਹੁਣ ਪੈਟਰੋਲ ਦੀ ਨਵੀਂ ਕੀਮਤ 252.66 ਰੁਪਏ ਪ੍ਰਤੀ ਲੀਟਰ ਹੋਵੇਗੀ। ਇਸੇ ਤਰ੍ਹਾਂ ਹਾਈ ਸਪੀਡ ਡੀਜ਼ਲ ਦੀ ਕੀਮਤ ਵਿੱਚ 2.96 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਹੁਣ ਹਾਈ ਸਪੀਡ ਡੀਜ਼ਲ ਦੀ ਨਵੀਂ ਕੀਮਤ 258.34 ਰੁਪਏ ਪ੍ਰਤੀ ਲੀਟਰ ਹੋਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/