Panchayat elections : ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ
ਪੜ੍ਹੋ, ਹਾਈਕੋਰਟ ਨੇ ਚੋਣਾਂ ਨਾਲ ਜੁੜੀਆਂ ਪਟੀਸ਼ਨਾਂ ਤੇ ਕੀ ਕਿਹਾ
ਚੰਡੀਗੜ੍ਹ, 3ਅਕਤੂਬਰ(ਵਿਸ਼ਵ ਵਾਰਤਾ) Panchayat elections- ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਵੱਡਾ ਫੈਸਲਾ ਲਿਆ ਹੈ, ਜਿਸ ਦੇ ਅਨੁਸਾਰ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ ਇੱਕੋ ਪਰਿਵਾਰ ਦੀਆਂ ਵੋਟਾਂ ਬਣਾਉਣ ਸਬੰਧੀ ਮੁੱਦੇ ਵੀ ਸਾਹਮਣੇ ਆਏ। ਪੰਚਾਇਤੀ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਸਭ ਕੁਝ ਠੀਕ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ 15ਅਕਤੂਬਰ ਨੂੰ ਹੋਣੀਆਂ ਹਨ।























