Panchayat elections : ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਸਮਾਂ ਹੋਇਆ ਖ਼ਤਮ
ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) Panchayat elections-ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਸਮਾਂ ਦੁਪਹਿਰ 3 ਵਜੇ ਖਤਮ ਹੋ ਗਿਆ ਹੈ। ਅੱਜ ਨਾਮਜ਼ਦਗੀ ਕੇਂਦਰੀ ਦੇ ਬਾਹਰ ਉਮੀਦਵਾਰਾਂ ਦੀਆਂ ਲੰਮੀਆਂ ਕਤਾਰਾਂ ਦੇਖੀਆਂ ਗਈਆਂ। ਇਸ ਵਾਰ ਪੰਚਾਇਤੀ ਚੋਣਾਂ ਪਾਰਟੀ ਚੋਣ ਨਿਸ਼ਾਨ ਤੋਂ ਬਿਨਾਂ ਹੋ ਰਹੀਆਂ ਹਨ। ਵਿਰੋਧੀ ਪਾਰਟੀਆਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਉਮੀਦਵਾਰਾਂ ਦੀ ਨਾਮਜ਼ਦਗੀ ਸੁਰੱਖਿਅਤ ਢੰਗ ਨਾਲ ਕਰਵਾਈ ਜਾਵੇ। ਪੰਜਾਬ ਵਿੱਚ 13 ਹਜ਼ਾਰ 937 ਪੰਚਾਇਤਾਂ ਲਈ ਚੋਣਾਂ ਹੋਣ ਜਾ ਰਹੀਆਂ ਹਨ।
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਦੀ ਇੱਕ ਗ੍ਰਾਮ ਪੰਚਾਇਤ ਵਿੱਚ 5 ਤੋਂ 13 ਪੰਚ ਅਤੇ ਇੱਕ ਸਰਪੰਚ ਹੁੰਦਾ ਹੈ। ਇਸ ਸਮੇਂ 13937 ਗ੍ਰਾਮ ਪੰਚਾਇਤਾਂ ਹਨ। ਪੋਲਿੰਗ ਬੂਥ 191190 ਹਨ ਅਤੇ ਵੋਟਰ 1,33,97,932 ਹਨ। ਇਸ ਦੇ ਨਾਲ ਹੀ ਅਕਾਲੀ ਦਲ ਸੁਧਾਰ ਲਹਿਰ ਦੇ ਨਾਲ ਚਰਨਜੀਤ ਸਿੰਘ ਬਰਾੜ ਨੇ ਕਮਿਸ਼ਨ ਤੋਂ ਨਾਮਜ਼ਦਗੀ ਲਈ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਗੁਰਦਾਸਪੁਰ ਦੀ ਗੋਨਿਆਣਾ ਪੰਚਾਇਤ ਨਾਲ ਸਬੰਧਤ ਮਾਮਲੇ ਵਿੱਚ ਹਾਈਕੋਰਟ ਨੇ ਨਾਮਜ਼ਦਗੀ ਚੋਣਾਂ ਦੀ ਵੀਡੀਓ ਰਿਕਾਰਡਿੰਗ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ 25 ਸਤੰਬਰ ਨੂੰ ਸੂਬੇ ‘ਚ ਪੰਚਾਇਤੀ ਚੋਣਾਂ ਬਾਰੇ ਐਲਾਨ ਕੀਤਾ ਗਿਆ ਸੀ, ਅੱਜ ਤੱਕ ਨਾਮਜ਼ਦਗੀਆਂ ਦਾਖਲ ਕਰਨ ਦੀ ਤਰੀਕ ਹੈ। ਇਸ ਦੌਰਾਨ ਨਾਮਜ਼ਦਗੀਆਂ ਭਰਨ ਨੂੰ ਲੈ ਕੇ ਕਈ ਮਾਮਲੇ ਦਰਜ ਹੋਏ ਹਨ, ਜਿਨ੍ਹਾਂ ਨੂੰ ਲੈ ਕੇ ਹਾਈ ਕੋਰਟ ਨੇ ਸਖ਼ਤ ਨੋਟਿਸ ਲਿਆ ਹੈ।