Panchayat election ‘ਚ 2 ਵਜੇ ਤੱਕ ਪਈਆਂ 44% ਵੋਟਾਂ
ਚੰਡੀਗੜ੍ਹ 15 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋਈਆਂ । ਸੂਬੇ ‘ਚ ਦੁਪਹਿਰ 2 ਵਜੇ ਤੱਕ 44 ਫੀਸਦੀ ਵੋਟਿੰਗ ਹੋਈ ਹੈ । ਸੂਬੇ ਵਿਚ ਕੁੱਲ 13,937 ਪੰਚਾਇਤਾਂ ਹਨ। ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਬੈਲਟ ਪੇਪਰ ‘ਤੇ NOTA ਦਾ ਵਿਕਲਪ ਵੀ ਹੈ। ਪੰਚਾਇਤੀ ਚੋਣਾਂ ਲਈ 96 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੁਲਿਸ ਵਾਲੇ ਪਾਸੇ ਤੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਅੱਜ ਹੀ ਨਤੀਜਾ ਜਾਰੀ ਕਰ ਦਿੱਤਾ ਜਾਵੇਗਾ।