Panjab University: 30 ਦਸੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ
- – ਜਾਣੋ ਹੁਣ ਕਦੋ ਹੋਣਗੀਆਂ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ
ਚੰਡੀਗੜ੍ਹ : ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਭਰ ਵਿੱਚ ਦਿੱਤੇ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਪੰਜਾਬ ਯੂਨੀਵਰਸਿਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਬੰਦ ਕਾਰਨ ਜਿਹੜੀ ਪ੍ਰੀਖਿਆ 30 ਦਸੰਬਰ ਨੂੰ ਹੋਣੀ ਸੀ, ਉਹ ਹੁਣ ਮੰਗਲਵਾਰ 31 ਦਸੰਬਰ ਨੂੰ ਹੋਵੇਗੀ।
ਦੱਸ ਦਈਏ ਕਿ ਕਿਸਾਨਾਂ ਵੱਲੋਂ ਸੋਮਵਾਰ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਬੱਸਾਂ ਅਤੇ ਰੇਲ ਗੱਡੀਆਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੀਆਂ। ਪੰਜਾਬ ਬੰਦ ਦੌਰਾਨ ਪੈਟਰੋਲ ਪੰਪ ਅਤੇ ਗੈਸ ਏਜੰਸੀਆਂ, ਰੇਲ ਸੇਵਾਵਾਂ, ਦੁਕਾਨਾਂ, ਆਦਿ ਵੀ ਪੂਰੀ ਤਰ੍ਹਾਂ ਬੰਦ ਰਹਿਣਗੇ। ਸਰਵਣ ਸਿੰਘ ਨੇ ਦੱਸਿਆ ਕਿ ਸਿਰਫ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/