• Latest
  • Trending
 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

3 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

4 hours ago
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

4 hours ago
ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

4 hours ago
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

5 hours ago
ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

5 hours ago
ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

6 hours ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

7 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

7 hours ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

8 hours ago
Hindi News
English News
Thursday, October 8, 2026
No Result
View All Result
23 °c
Chandigarh
27 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

July 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

ਚੰਡੀਗੜ੍ਹ, 13 ਜੁਲਾਈ(ਵਿਸ਼ਵ ਵਾਰਤਾ) ਕੱਲ੍ਹ 14 ਜੁਲਾਈ ਨੂੰ  ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੁਲਾਏ ਗਏ ਇਕੱਠ ਤੋਂ ਪਹਿਲਾਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਧਰਮਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਵੱਡੀ ਮੰਗ ਚੁੱਕੀ ਹੈ। ਉਨ੍ਹਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਕਾਲੇ ਦੌਰ ਦੌਰਾਨ ਜ਼ਬਰਦਸਤੀ ਗਾਇਬ ਕੀਤੇ ਗਏ ਲੋਕਾਂ, ਲਾਵਾਰਿਸ ਲਾਸ਼ਾਂ ਅਤੇ ਕਥਿਤ ਝੂਠੇ ਪੁਲੀਸ ਮੁਕਾਬਲਿਆਂ ਦੀ ਅਸਲ ਗਿਣਤੀ ਸਾਹਮਣੇ ਲਿਆਉਣ ਲਈ ਇੱਕ ਨਿਰਪੱਖ ‘ਲੋਕ ਕਮਿਸ਼ਨ’ ਦਾ ਗਠਨ ਕੀਤਾ ਜਾਵੇ।

ਬੀਬੀ ਪਰਮਜੀਤ ਕੌਰ ਖਾਲੜਾ ਨੇ ਇਸ ਸੰਬੰਧੀ ਇਕ ਸੰਦੇਸ਼ ਜਾਰੀ ਕੀਤਾ ਹੈ। ਉਹਨਾਂ ਨੇ ਲਿਖਿਆ 👇👇👇👇👇

“ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕਿ ਫਤਿਹ।।

ਪੰਜਾਬ 14 ਜੁਲਾਈ 2026 ਦਿਨ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸੱਦੇ ‘ਤੇ ਹਰੀਕੇ ਪੱਤਣ (ਜਿੱਥੇ ਲਾਵਾਰਿਸ ਕਰਕੇ ਰੋੜੀਆਂ ਲਾਸ਼ਾਂ) ਵਿਖੇ ਅਰਦਾਸ ਸਮਾਗਮ ਵਿਚ ਇਕੱਠੇ ਹੋਣ ਦੀ ਤਿਆਰੀ ਕਰ ਰਿਹਾ ਹੈ। ਮੈਂ ਪੰਜਾਬ, ਸਮੁੱਚੇ ਸਿੱਖ ਪੰਥ ਅਤੇ ਦੁਨੀਆਂ ਭਰ ਦੇ ਲੋਕ, ਜੋ ਮਨੁੱਖੀ ਹੱਕਾਂ ‘ਤੇ ਨਿਆਂ ਵਿਚ ਵਿਸ਼ਵਾਸ ਰੱਖਦੇ ਹਨ, ਸੱਚ ਨੂੰ ਲੱਭਣ ਲਈ ਇੱਕ ਜੁੱਟ ਹੋ ਕੇ ਹੰਭਲਾ ਮਾਰਨ ਦਾ ਤਰਲਾ ਕਰਦੀ ਹਾਂ।

ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਉੱਤੇ ਫੌਜੀ ਹਮਲੇ, ਨਵੰਬਰ 1984 ਦੇ ਸਿੱਖ ਕਤਲੇਆਮ ਅਤੇ ਉਸ ਤੋਂ ਬਾਅਦ ਦੇ ਸਾਲਾਂ ਦੌਰਾਨ ਲਾਵਾਰਿਸ ਲਾਸ਼ਾਂ, ਤਸ਼ੱਦਦ ਅਤੇ ਹਜ਼ਾਰਾਂ ਝੂਠੇ ਪੁਲਿਸ ਮੁਕਾਬਲੇ ਅੱਜ ਵੀ ਜਵਾਬਦੇਹੀ ਅਤੇ ਇਨਸਾਫ਼ ਦੀ ਮੰਗ ਕਰਦੇ ਹਨ। ਕਾਂਗਰਸ ਸਰਕਾਰ ਦੇ ਦੌਰਾਨ ਹੋਏ ਇਸ ਕਤਲੇਆਮ ਅਤੇ ਮਨੁੱਖੀ ਹੱਕਾਂ ਦੇ ਘਾਣ ਨੂੰ ਬਾਅਦ ਵਿਚ ਆਈਆਂ ਸਰਕਾਰਾਂ ਨੇ ਵੀ ਹੱਕ ਇਨਸਾਫ਼ ਦਿਵਾਉਣ ਵਿੱਚ ਕੋਈ ਰੋਲ ਨਹੀਂ ਨਿਭਾਇਆ। ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਦੋਸ਼ੀ ਪੁਲਿਸ ਅਫਸਰਾਂ ਨੂੰ ਵੀ.ਆਈ.ਪੀ ਸਹੂਲਤਾਂ, ਕਾਨੂੰਨੀ ਮਦਦ, ਉੱਚੇ ਅਹੁਦੇ ਬਖਸ਼ੇ। ਸੁਮੇਧ ਸੈਣੀ, ਇਜ਼ਹਾਰ ਆਲਮ, ਦਰਬਾਰਾ ਗੁਰੂ, ਉਮਰਾਨੰਗਲ, ਮੋਹੰਮਦ ਮੁਸਤਫਾ ਆਦਿ ਨੂੰ ਸ਼ਰੇਆਮ ਅਹੁਦੇ ਬਖਸ਼ੇ, ਜਦਕਿ ਪੀੜਤ ਪਰਿਵਾਰਾਂ ਨੂੰ ਹਾਸ਼ੀਏ ਤੋਂ ਧੱਕਿਆ ਗਿਆ, ਤੰਗ-ਪਰੇਸ਼ਾਨ ਕੀਤਾ ਗਿਆ ਅਤੇ ਕਾਨੂੰਨੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਇਸੇ ਰਾਹ ‘ਤੇ ਚੱਲਦਿਆਂ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਮੁਲਾਜ਼ਮਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਦੀ ਬਜਾਏ ਫਰਾਰ ਕਰਨ ਵਿਚ ਮਦਦ ਕੀਤੀ, ਜਿਨ੍ਹਾਂ ਵਿੱਚ ਸ. ਖਾਲੜਾ ਦੇ ਕਾਤਲ ਡੀ.ਐਸ.ਪੀ. ਜਸਪਾਲ ਸਿੰਘ, ਸਬ ਇੰਸਪੈਕਟਰ ਜਸਬੀਰ ਸਿੰਘ ਅਤੇ ਸਤਨਾਮ ਸਿੰਘ ਸ਼ਾਮਲ ਹਨ। ਭਾਜਪਾ ਸਰਕਾਰ ਉੱਤੇ ਵੀ ਵਿਦੇਸ਼ੀ ਧਰਤੀ ‘ਤੇ ਨਿਸ਼ਾਨਾ ਬਣਾ ਕੇ ਕੀਤੀਆਂ ਹੱਤਿਆਵਾਂ ਸਬੰਧੀ ਗੰਭੀਰ ਦੋਸ਼ ਐਫ.ਬੀ.ਆਈ ਸਾਬਤ ਕਰ ਰਹੀ ਹੈ।

ਸਮੁੱਚਾ ਸਿੱਖ ਪੰਥ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਇਸ ਆਸ ਨਾਲ ਵੇਖਦਾ ਹੈ ਕਿ ਉਹ ਗੁਰੂ ਸਾਹਿਬਾਨ ਵੱਲੋਂ ਸਥਾਪਿਤ ਕੀਤੇ ਸਿਧਾਂਤ ਅਨੁਸਾਰ ਨਿਡਰਤਾ, ਨਿਰਪੱਖਤਾ ‘ਤੇ ਚੱਲਦਿਆਂ ਅਗਵਾਈ ਦੇਣਗੇ।”

ਉਹਨਾਂ ਨੇ ਅੱਗੇ ਕਿਹਾ “ਅਸੀਂ ਜਥੇਦਾਰ ਸਾਹਿਬ ਨੂੰ ਬੇਨਤੀ ਕਰਦੇ ਹਾਂ ਕਿਃ

1. ਪੰਜਾਬ ਵਿੱਚ 80 ਅਤੇ 90 ਦੇ ਦਹਾਕੇ ਦੌਰਾਨ ਲਾਪਤਾ ਕੀਤੇ ਗਏ ਲੋਕਾਂ, ਲਾਵਾਰਿਸ ਲਾਸ਼ਾਂ ਅਤੇ ਝੂਠੇ ਪੁਲਸ ਮੁਕਾਬਲਿਆਂ ਵਿਚ ਮਾਰੇ ਗਏ ਲੋਕਾਂ ਦੀ ਅਸਲ ਗਿਣਤੀ ਸਾਹਮਣੇ ਲਿਆਉਣ ਲਈ ਇੱਕ ਲੋਕ ਕਮਿਸ਼ਨ ਦਾ ਗਠਨ ਕੀਤਾ ਜਾਵੇ।

2. ਉਹਨਾਂ ਅਣਪਛਾਤੀਆਂ ਲਾਸ਼ਾਂ ਨੂੰ, ਜਿਨ੍ਹਾਂ ਦੀ ਪਛਾਣ ਸਰਦਾਰ ਖਾਲੜਾ ਨੇ ਆਪਣੀ ਸ਼ਹਾਦਤ ਨਾਲ ਕੀਤੀ, ਕੇਂਦਰੀ ਸਿੱਖ ਅਜਾਇਬ ਘਰ ਵਿੱਚ ਉਨ੍ਹਾਂ ਦਾ ਬਣਦਾ ਸਥਾਨ ਦਿੱਤਾ ਜਾਵੇ, ਜਿਨ੍ਹਾਂ ਦੀਆਂ ਉਹ ਹੱਕਦਾਰ ਹਨ।

3. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜ੍ਹਤ ਪਰਿਵਾਰਾਂ ਦੀ ਮਾਲੀ ਮਦਦ ਕਰੇ।

ਕੋਈ ਵੀ ਰਾਜਨੀਤਿਕ ਪਾਰਟੀ ਜਾਂ ਵਿਅਕਤੀ ਜਵਾਬਦੇਹੀ ਅਤੇ ਕਾਨੂੰਨ ਤੋਂ ਉੱਪਰ ਨਹੀਂ ਹੋਣਾ ਚਾਹੀਦਾ। ਜਿਨ੍ਹਾਂ ਨੇ ਨਿਰਦੋਸ਼ਾਂ ਦਾ ਕਤਲੇਆਮ ਕੀਤਾ, ਇਨਸਾਫ਼ ਦੇਣ ਤੋਂ ਮੁਨਕਰ ਹੋਏ, ਸਿੱਖ ਨਸਲਕੁਸ਼ੀ ਦੇ ਸੱਚ ਨੂੰ ਲੁਕਾਇਆ ਜਾਂ ਮਨੁੱਖੀ ਹੱਕਾਂ ਦੀ ਉਲੰਘਣਾ ਦਾ ਸਮਰਥਨ ਕੀਤਾ, ਉਹਨਾਂ ਨੂੰ ਲੋਕਾਂ ਦੀ ਕਚਹਿਰੀ ਵਿਚ ਜਵਾਬਦੇਹ ਠਹਿਰਾਇਆ ਜਾਵੇ, ਉਹਨਾਂ ਦੇ ਸਾਰੇ ਸਰਕਾਰੀ ਸਨਮਾਨ ਵਾਪਿਸ ਕਰਵਾਏ ਜਾਣ ਅਤੇ ਸਮਾਜਿਕ ਬਾਈਕਾਟ ਕੀਤਾ ਜਾਵੇ।

ਸਾਡੇ ਇਸ ਤੀਜੇ ਘੱਲੂਘਾਰੇ ਨੂੰ ਸਿਆਸੀ ਰੋਟੀਆਂ ਸੇਕਣ ਲਈ ਨਾ ਵਰਤਿਆ ਜਾਵੇ ਬਲਕਿ ਸਾਰੇ ਨਿਜ਼ਾਮ ਤੋਂ ਜਵਾਬਦੇਹੀ ਮੰਗੀ ਜਾਵੇ – ਇਹੋ ਹੀ ਲਾਵਾਰਿਸ ਲਾਸ਼ਾਂ ਅਤੇ ਸਰਦਾਰ ਜਸਵੰਤ ਸਿੰਘ ਖਾਲੜਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।” 

Tags: Akal TakhtBreaking news in PunjabiLatest News In PunjabiMANSAMansa NewsParamjit Kaur Khalrapunjab newsPunjab news in Punjabitop headlines in Punjabi
Share209Tweet131SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

by Ankit
October 7, 2026
0

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ...

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

by Ankit
October 7, 2026
0

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ — ਪੁਲਿਸ ਟੀਮਾਂ ਨੇ 226 ਵਿਅਕਤੀਆਂ...

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

by Ankit
October 7, 2026
0

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

by Navjot
1 week ago
0

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਛਤਰਪੁਰ, 27 ਸਤੰਬਰ (ਵਿਸ਼ਵ ਵਾਰਤਾ): ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 