• Latest
  • Trending
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

3 weeks ago
Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

33 minutes ago
ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

45 minutes ago
Punjab: ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ ਵੀ

Punjab: ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ ਵੀ

54 minutes ago
Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ

Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ

1 hour ago
Punjab: CM ਮਾਨ ਅੱਜ ਅਬੋਹਰ ਦੌਰੇ ‘ਤੇ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਕਰਨਗੇ ਜਾਰੀ

Punjab: CM ਮਾਨ ਅੱਜ ਅਬੋਹਰ ਦੌਰੇ ‘ਤੇ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਕਰਨਗੇ ਜਾਰੀ

2 hours ago
Cricket: ਯੁਵਰਾਜ ਸਿੰਘ ਨੇ ਅਭਿਸ਼ੇਕ ਸ਼ਰਮਾ ਨੂੰ ਦੱਸਿਆ ਭਵਿੱਖ ਦਾ ਲੀਡਰ, ਕਿਹਾ- ਕਪਤਾਨੀ ਦੇ ਸਾਰੇ ਗੁਣ ਮੌਜੂਦ

Cricket: ਯੁਵਰਾਜ ਸਿੰਘ ਨੇ ਅਭਿਸ਼ੇਕ ਸ਼ਰਮਾ ਨੂੰ ਦੱਸਿਆ ਭਵਿੱਖ ਦਾ ਲੀਡਰ, ਕਿਹਾ- ਕਪਤਾਨੀ ਦੇ ਸਾਰੇ ਗੁਣ ਮੌਜੂਦ

2 hours ago
National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

4 hours ago
National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ

National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ

4 hours ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

4 hours ago
Hindi News
English News
Sunday, November 1, 2026
No Result
View All Result
25 °c
Chandigarh
23 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

October 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਚੰਡੀਗੜ੍ਹ, 11 ਅਕਤੂਬਰ, 2026 (ਵਿਸ਼ਵ ਵਾਰਤਾ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਪੰਜਾਬ ਦੇ ਲੋਕਾਂ ਦੇ ਹੱਕਾਂ, ਸਨਮਾਨ ਅਤੇ ਬਿਹਤਰ ਭਵਿੱਖ ਲਈ ਸੰਘਰਸ਼ ਕਰਨ ਦਾ ਸੰਕਲਪ ਲਿਆ। ਭਾਰੀ ਮੀਂਹ ਦੇ ਬਾਵਜੂਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਨੇ ਸਮਾਗਮ ਵਿੱਚ ਉਤਸ਼ਾਹ ਬਣਾਈ ਰੱਖਿਆ। ਪਾਰਟੀ ਆਗੂਆਂ ਨੇ ਇਸ ਨੂੰ ਜਥੇਬੰਦੀ ਦੀ ਏਕਤਾ ਅਤੇ ਆਉਣ ਵਾਲੇ ਸਿਆਸੀ ਸੰਘਰਸ਼ ਲਈ ਵਰਕਰਾਂ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ।

ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸਚਿਨ ਪਾਇਲਟ ਨੇ ਪਰਗਟ ਸਿੰਘ ਨੂੰ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ। ਇਸ ਤੋਂ ਪਹਿਲਾਂ ਪਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਦੇ ਬੁੱਤ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਨਾਲ ਮਿਲ ਕੇ ਕਾਂਗਰਸ ਭਵਨ ਵਿਖੇ ਪਾਰਟੀ ਦਾ ਝੰਡਾ ਲਹਿਰਾਇਆ।

ਆਪਣੇ ਸੰਬੋਧਨ ਦੀ ਸ਼ੁਰੂਆਤ ਪਰਗਟ ਸਿੰਘ ਨੇ ‘ਪੰਜਾਬ ਵੱਸਦਾ ਗੁਰਾਂ ਦੇ ਨਾਂ ’ਤੇ’ ਦੇ ਸ਼ਬਦਾਂ ਨਾਲ ਕੀਤੀ। ਨਵਰਾਤਰਿਆਂ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਇਹੀ ਸੰਦੇਸ਼ ਪੰਜਾਬ ਦੀ ਸਿਆਸਤ ਅਤੇ ਸਮਾਜ ਦਾ ਆਧਾਰ ਹੋਣਾ ਚਾਹੀਦਾ ਹੈ।

ਪਰਗਟ ਸਿੰਘ ਨੇ ਕਿਹਾ ਕਿ ਸੂਬੇ ਦੀ ਅਸਲ ਤਾਕਤ ਇੱਥੋਂ ਦੇ ਆਮ ਲੋਕ ਹਨ—ਉਹ ਕਿਸਾਨ ਜੋ ਦੇਸ਼ ਦਾ ਢਿੱਡ ਭਰਦੇ ਹਨ, ਉਹ ਨੌਜਵਾਨ ਜੋ ਆਪਣੇ ਭਵਿੱਖ ਲਈ ਸੰਘਰਸ਼ ਕਰ ਰਹੇ ਹਨ, ਉਹ ਵਪਾਰੀ ਅਤੇ ਕਾਰੋਬਾਰੀ ਜੋ ਸੂਬੇ ਦੀ ਆਰਥਿਕਤਾ ਨੂੰ ਅੱਗੇ ਵਧਾਉਂਦੇ ਹਨ ਅਤੇ ਉਹ ਪਰਿਵਾਰ ਜੋ ਸੁਰੱਖਿਅਤ, ਸਨਮਾਨਜਨਕ ਅਤੇ ਬਿਹਤਰ ਜੀਵਨ ਦੀ ਆਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਜ਼ਿੰਮੇਵਾਰੀ ਸਿਰਫ਼ ਚੋਣਾਂ ਲੜਨਾ ਨਹੀਂ, ਸਗੋਂ ਲੋਕਾਂ ਦੀ ਆਵਾਜ਼ ਬਣਨਾ ਅਤੇ ਉਨ੍ਹਾਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਖੜ੍ਹੇ ਹੋਣਾ ਵੀ ਹੈ।

ਉਨ੍ਹਾਂ ਕਿਹਾ ” ਕਾਂਗਰਸ ਇਕਜੁੱਟ ਹੈ ਅਤੇ ਸਾਡੀ ਲੜਾਈ ਉਸ ਵਿਵਸਥਾ ਵਿਰੁੱਧ ਹੈ ਜੋ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੇ ਕੰਮਕਾਜ ਦੀ ਅਸਲ ਕਸੌਟੀ ਲੋਕਾਂ ਦਾ ਭਰੋਸਾ ਅਤੇ ਉਨ੍ਹਾਂ ਦੇ ਜੀਵਨ ਵਿੱਚ ਆਉਣ ਵਾਲੀ ਤਬਦੀਲੀ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਤਜਰਬੇਕਾਰ ਆਗੂਆਂ ਅਤੇ ਸਮਰਪਿਤ ਵਰਕਰਾਂ ਦੀ ਮਜ਼ਬੂਤ ਟੀਮ ਹੈ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਰਗੇ ਆਗੂਆਂ ਦੇ ਤਜਰਬੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਮਿਲ ਕੇ ਪੰਜਾਬ ਦੇ ਹਿੱਤਾਂ ਦੀ ਲੜਾਈ ਲੜੇਗੀ।

ਉਨ੍ਹਾਂ ਕਿਹਾ ਕਿ ਸੂਬੇ ਨੂੰ ਅੱਗੇ ਵਧਾਉਣ ਲਈ ਆਪਸੀ ਭਾਈਚਾਰੇ, ਸਨਮਾਨ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦਿੰਦਿਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

by Ranjit Singh
November 1, 2026
0

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਫਿਰੋਜ਼ਪੁਰ, 1 ਨਵੰਬਰ (ਵਿਸ਼ਵ ਵਾਰਤਾ): ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣਾ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

by Ankit
November 1, 2026
0

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: 'ਦਿ ਕ੍ਰਿਏਟਿਵ ਬੀਜ਼' ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ ਸਮਾਗਮ...

Punjab: ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ ਵੀ

Punjab: ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ ਵੀ

by Ranjit Singh
November 1, 2026
0

Punjab: ਭਿਆਨਕ ਸੜਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ 'ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ...

Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ

Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ

by Ranjit Singh
November 1, 2026
0

Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਪੰਜਾਬੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

by Ranjit Singh
November 1, 2026
0

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਫਿਰੋਜ਼ਪੁਰ, 1 ਨਵੰਬਰ (ਵਿਸ਼ਵ ਵਾਰਤਾ): ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣਾ...

Most Popular

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

by Navjot
4 days ago
0

  ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਜ਼ਿੰਬਾਬਵੇ ਮਹਿਲਾ ਕ੍ਰਿਕਟ ਟੀਮ ਵਿਚਕਾਰ ਤੀਜਾ ਅਤੇ ਆਖਰੀ ਵਨਡੇ (ODI)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 