Paris Olympic 2024 : ਗੋਲਡਨ ਬੁਆਏ ਨੀਰਜ ਚੋਪੜਾ ਨੇ ਜੈਵਲਿਨ ਥਰੋਅ ਦੇ ਫਾਈਨਲ ਲਈ ਕੀਤਾ ਕੁਆਲੀਫਾਈ
ਚੰਡੀਗੜ੍ਹ, 6ਅਗਸਤ(ਵਿਸ਼ਵ ਵਾਰਤਾ) Paris Olympic 2024- ਪੈਰਿਸ ਓਲੰਪਿਕ ਦੇ 11ਵੇਂ ਦਿਨ ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਜੈਵਲਿਨ ਥਰੋਅ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਨੀਰਜ ਨੇ ਜੈਵਲਿਨ ਥ੍ਰੋਅ ਦੇ ਕੁਆਲੀਫਾਇੰਗ ਰਾਊਂਡ ‘ਚ ਪਹਿਲਾ ਹੀ ਥਰੋਅ 89.34 ਮੀਟਰ ਦਾ। ਇਹ ਸੀਜ਼ਨ ਦਾ ਨੀਰਜ ਦਾ ਸਭ ਤੋਂ ਵਧੀਆ ਥਰੋਅ ਸੀ। ਨੀਰਜ ਦੇ ਵਿਰੋਧੀ ਗ੍ਰੇਨਾਡਾ ਦੇ ਐਂਡਰਸਨ ਪੀਟਰਸ ਨੇ 88.63 ਮੀਟਰ ਅਤੇ ਪਾਕਿਸਤਾਨ ਦੇ ਅਰਸ਼ਦ ਨਦੀਮ ਨੇ 86.59 ਮੀਟਰ ਥਰੋਅ ਕਰਕੇ ਫਾਈਨਲ ਲਈ ਕੁਆਲੀਫਾਈ ਕੀਤਾ।