Paris Olympics 2024 : ਨਿਸ਼ਾਨੇਬਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੂ ਭਾਕਰ ਨੂੰ ਦਿੱਤੀ ਵਧਾਈ
ਚੰਡੀਗੜ੍ਹ, 28ਜੁਲਾਈ(ਵਿਸ਼ਵ ਵਾਰਤਾ)Paris Olympics 2024 – ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ਵਿੱਚ ਇਤਿਹਾਸ ਰਚ ਦਿੱਤਾ ਹੈ। ਮਨੂ ਨੇ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਹੈ। ਇਸ ਦੇ ਨਾਲ ਹੀ ਮਨੂ ਭਾਕਰ ਨੂੰ ਦੇਸ਼ ਭਰ ਦੇ ਲੋਕਾਂ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੂ ਭਾਕਰ ਨੂੰ ਸ਼ੋਸਲ ਮੀਡੀਆ ‘ਤੇ ਪੋਸਟ ਸ਼ੇਆਰ ਕਰਕੇ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆ ਦਿੱਤੀਆਂ ਹਨ।
ਮੁੱਖ ਮੰਤਰੀ ਮਾਨ ਨੇ ਲਿਖਿਆ “ਭਾਰਤ ਦੀ ਧੀ ਮਨੂ ਭਾਕਰ ਨੇ ਅੱਜ ਪੈਰਿਸ ਓਲੰਪਿਕਸ ਵਿੱਚ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ… ਸਾਡੀ ਮਾਣਮੱਤੀ ਖਿਡਾਰਨ ਨੂੰ ਬਹੁਤ ਬਹੁਤ ਮੁਬਾਰਕਾਂ… ਚੱਕ ਦੇ ਇੰਡੀਆ”
https://x.com/BhagwantMann/status/1817517308861952312?t=TrmLiWu56DmBTFvESlhOgw&s=08