Paris Olympics 2024 : ਨਿਸ਼ਾਨੇਬਾਜ਼ੀ ਵਿੱਚ ਮੈਡਲ ਜਿੱਤਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੂ ਭਾਕਰ ਨੂੰ ਦਿੱਤੀ ਵਧਾਈ
ਚੰਡੀਗੜ੍ਹ, 28ਜੁਲਾਈ(ਵਿਸ਼ਵ ਵਾਰਤਾ)Paris Olympics 2024 – ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ਵਿੱਚ ਇਤਿਹਾਸ ਰਚ ਦਿੱਤਾ ਹੈ। ਮਨੂ ਨੇ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਹੈ। ਇਸ ਦੇ ਨਾਲ ਹੀ ਮਨੂ ਭਾਕਰ ਨੂੰ ਦੇਸ਼ ਭਰ ਦੇ ਲੋਕਾਂ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੂ ਭਾਕਰ ਨੂੰ ਸੋਸ਼ਲ ਮੀਡੀਆ ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪੋਸਟ ਵਿੱਚ ਲਿਖਿਆ “
ਇੱਕ ਇਤਿਹਾਸਕ ਤਮਗਾ!
ਬਹੁਤ ਖੂਬ,
@realmanubhaker
, #ParisOlympics2024 ਵਿੱਚ ਭਾਰਤ ਦਾ ਪਹਿਲਾ ਤਮਗਾ ਜਿੱਤਣ ਲਈ! ਕਾਂਸੀ ਲਈ ਵਧਾਈ। ਇਹ ਸਫਲਤਾ ਹੋਰ ਵੀ ਖਾਸ ਹੈ ਕਿਉਂਕਿ ਉਹ ਭਾਰਤ ਲਈ ਨਿਸ਼ਾਨੇਬਾਜ਼ੀ ਵਿੱਚ ਤਮਗਾ ਜਿੱਤਣ ਵਾਲੀ ਪਹਿਲੀ ਮਹਿਲਾ ਬਣ ਗਈ ਹੈ।
ਇੱਕ ਸ਼ਾਨਦਾਰ ਪ੍ਰਾਪਤੀ!”