Parliament : ਅੰਬੇਡਕਰ ‘ਤੇ ਸ਼ਾਹ ਦੇ ਬਿਆਨ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰਾਂ ਆਹਮੋ ਸਾਹਮਣੇ
- ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
ਨਵੀ ਦਿੱਲੀ, 19 ਦਸੰਬਰ: ਬਾਬਾ ਸਾਹਿਬ ਅੰਬੇਡਕਰ ਤੇ ਅਮਿਤ ਸ਼ਾਹ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਵਿਵਾਦ ਜਾਰੀ ਹੈ। ਅੱਜ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਰੋਸ ਮਾਰਚ ਕੀਤਾ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੀਲੇ ਕੱਪੜੇ ਪਾ ਕੇ ਪਹੁੰਚੇ। ਅੰਬੇਡਕਰ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ‘ਤੇ ਲੋਕ ਸਭਾ ਅਤੇ ਰਾਜ ਸਭਾ ‘ਚ ਵੀ ਹੰਗਾਮਾ ਹੋਇਆ। ਕਾਂਗਰਸ ਨੇ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਤਾਂ ਭਾਜਪਾ ਨੇ ਜਵਾਬੀ ਹਮਲਾ ਕਰਦਿਆਂ ਵਿਰੋਧੀ ਧਿਰ ‘ਤੇ ਝੂਠ ਦੀ ਰਾਜਨੀਤੀ ਕਰਨ ਦਾ ਦੋਸ਼ ਲਾਇਆ। ਇਸ ਤੋਂ ਬਾਅਦ ਦੋਵਾਂ ਸਦਨਾਂ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/