Parliament ਨੇੜੇ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ
- ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਝੁਲਸਿਆ ਵਿਅਕਤੀ
- ਘਟਨਾ ਤੋਂ ਬਾਅਦ ਮਚੀ ਹਫੜਾ-ਦਫੜੀ
ਨਵੀਂ ਦਿੱਲੀ- ਸੰਸਦ ਭਵਨ ਨੇੜੇ ਬੁੱਧਵਾਰ ਨੂੰ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ। ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ। ਇਸ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਜ਼ਖ਼ਮੀ ਹਾਲਤ ‘ਚ ਵਿਅਕਤੀ ਨੂੰ ਆਰਐਮਐਲ ਹਸਪਤਾਲ ਲਿਜਾਇਆ ਗਿਆ। ਜਿਥੇ ਕਿ ਉਸਦਾ ਇਲਾਜ ਜਾਰੀ ਹੈ। ਉਸ ਨੇ ਅਜਿਹਾ ਕਿਉਂ ਕੀਤਾ ਇਸ ਦਾ ਕਾਰਨ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਅਨੁਸਾਰ ਪੁਲੀਸ ਨੂੰ ਮੌਕੇ ’ਤੋਂ ਪੈਟਰੋਲ ਵੀ ਮਿਲਿਆ ਹੈ। ਫੋਰੈਂਸਿਕ ਟੀਮ ਵੀ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/