Parliament winter session: ਸੰਸਦ ਦੀ ਕਾਰਵਾਈ ਵੀਰਵਾਰ ਤੱਕ ਲਈ ਮੁਲਤਵੀ
ਨਵੀ ਦਿੱਲੀ : ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ। ਅਡਾਨੀ ਅਤੇ ਸੰਭਲ ਵਿਵਾਦ ਨੂੰ ਲੈ ਕੇ ਵਿਰੋਧੀ ਧਿਰ ਸਦਨ ‘ਚ ਹੰਗਾਮਾ ਕਰਦੀ ਰਹੀ, ਜਿਸ ਕਾਰਨ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ।
ਦੱਸ ਦਈਏ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦੂਜਾ ਦਿਨ ਸੀ। ਸਵੇਰੇ 11 ਵਜੇ ਜਿਵੇਂ ਹੀ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਅਡਾਨੀ ਮੁੱਦੇ ‘ਤੇ ਹੰਗਾਮਾ ਕਰ ਦਿੱਤਾ। ਜਦੋਂ 12 ਵਜੇ ਮੁੜ ਕਾਰਵਾਈ ਸ਼ੁਰੂ ਹੋਈ ਤਾਂ ਫਿਰ ਹੰਗਾਮਾ ਹੋ ਗਿਆ। ਵਿਰੋਧੀ ਧਿਰ ਨੇ ਯੂਪੀ ਦੇ ਸੰਭਲ ਵਿੱਚ ਹਿੰਸਾ ਦਾ ਮੁੱਦਾ ਵੀ ਚੁੱਕਿਆ। ਜਿਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 28 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਸਵੇਰੇ 11.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਉਦਯੋਗਪਤੀ ਗੌਤਮ ਅਡਾਨੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ।