Parliament winter session: ਰਾਘਵ ਚੱਢਾ ਨੇ ਸੰਸਦ ‘ਚ ਉਠਾਇਆ ਟੋਲ ਪਲਾਜ਼ਿਆਂ ‘ਤੇ ਲੰਬੇ ਇੰਤਜ਼ਾਰ ਦਾ ਮੁੱਦਾ
– ਕੇਂਦਰੀ ਮੰਤਰੀ ਗਡਕਰੀ ਨੇ ਦਿੱਤਾ ਇਹ ਜਵਾਬ
ਨਵੀ ਦਿੱਲੀ, 17 ਦਸੰਬਰ (ਵਿਸ਼ਵ ਵਾਰਤਾ): ਅੱਜ ਰਾਜ ਸਭਾ ‘ਚ ਪ੍ਰਸ਼ਨ ਕਾਲ ਦੌਰਾਨ (Parliament winter session) ਸੰਸਦ ਮੈਂਬਰ ਰਾਘਵ ਚੱਢਾ ਨੇ ਟੋਲ ਪਲਾਜ਼ਿਆਂ ‘ਤੇ ਵੱਧ ਸਮਾਂ ਲੱਗਣ ਕਾਰਨ ਨਾਗਰਿਕਾਂ ਨੂੰ ਰੋਜ਼ਾਨਾ ਆਉਣ ਵਾਲੀਆਂ ਪ੍ਰੇਸ਼ਾਨੀਆਂ ਦਾ ਮੁੱਦਾ ਉਠਾਇਆ ਅਤੇ ਉਨ੍ਹਾਂ ਮੰਤਰੀ ਨਿਤਿਨ ਗਡਕਰੀ ਨੂੰ ਇੱਕ ਸਪੱਸ਼ਟ ਨਿਯਮ ਪੇਸ਼ ਕਰਨ ਦੀ ਬੇਨਤੀ ਕੀਤੀ ਕਿ “ਜੇਕਰ 5 ਮਿੰਟ ਤੋਂ ਵੱਧ ਉਡੀਕ ਕਰਨੀ ਪਵੇ ਤਾਂ ਕੋਈ ਟੋਲ ਨਹੀਂ।”
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਦੱਸਿਆ ਕਿ 2026 ਦੇ ਅੰਤ ਤੱਕ ਦੇਸ਼ ਭਰ ਵਿੱਚ ਏਆਈ-ਅਧਾਰਤ ਡਿਜੀਟਲ ਟੋਲ ਕਲੈਕਸ਼ਨ ਸਿਸਟਮ ਲਾਗੂ ਕਰ ਦਿੱਤਾ ਜਾਵੇਗਾ। ਇਹ 2026 ਦੇ ਅੰਤ ਤੱਕ ਦੇਸ਼ ਭਰ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਇੱਕ ਵਾਰ ਲਾਗੂ ਹੋਣ ਤੋਂ ਬਾਅਦ, ਵਾਹਨ ਚਾਲਕਾਂ ਨੂੰ ਟੋਲ ਪਲਾਜ਼ਿਆਂ ‘ਤੇ ਇੰਤਜ਼ਾਰ ਨਹੀਂ ਕਰਨਾ ਪਵੇਗਾ।
ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਟੋਲ ਪਲਾਜ਼ਿਆਂ ‘ਤੇ ਝਗੜੇ ਅਤੇ ਲੜਾਈਆਂ ਦੀਆਂ ਘਟਨਾਵਾਂ ਤੇ ਬੋਲਦਿਆਂ ਕਿਹਾ ਕਿ ਹੁਣ ਕੈਮਰੇ ਲੱਗਣ ਕਾਰਨ ਉੱਥੇ ਕੋਈ ਵੀ ਵਿਅਕਤੀ ਮੌਜੂਦ ਨਹੀਂ ਰਹੇਗਾ, ਜਿਸ ਨਾਲ ਵਿਵਾਦ ਦੀ ਸੰਭਾਵਨਾ ਖਤਮ ਹੋ ਜਾਵੇਗੀ। ਗਡਕਰੀ ਨੇ ਇਹ ਬਿਆਨ ਰਾਜ ਸਭਾ ਵਿੱਚ ਸਵਾਲਾਂ ਦੇ ਜਵਾਬ ਵਿੱਚ ਦਿੱਤਾ। ਉਨ੍ਹਾਂ ਕਿਹਾ, “ਹੁਣ, ਕੋਈ ਵੀ ਟੋਲ ਪਲਾਜ਼ਾ ‘ਤੇ ਵਾਧੂ ਨਹੀਂ ਖੜ੍ਹਾ ਦਿਸੇਗਾ। ਕੋਈ ਰੁਕੇਗਾ ਨਹੀਂ, ਕੋਈ ਝਗੜਾ ਨਹੀਂ ਕਰੇਗਾ, ਕੋਈ ਗੁੰਡਾਗਰਦੀ ਨਹੀਂ ਕਰੇਗਾ।”
ਇਸ ਦੇ ਨਾਲ ਹੀ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਵੱਧ ਰਹੀ ਗਿਣਤੀ ‘ਤੇ ਚਿੰਤਾ ਪ੍ਰਗਟ ਕਰਦੇ ਹੋਏ, ਗਡਕਰੀ ਨੇ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨੂੰ ਆਧੁਨਿਕ ਐਂਬੂਲੈਂਸਾਂ ਪ੍ਰਦਾਨ ਕਰਨ ਦੀ ਯੋਜਨਾ ਬਣਾ ਰਹੀ ਹੈ। ਪਰ ਸ਼ਰਤ ਇਹ ਹੈ ਕਿ ਇਹ ਵਾਹਨ 10 ਮਿੰਟਾਂ ਦੇ ਅੰਦਰ ਹਾਦਸੇ ਵਾਲੀ ਥਾਂ ‘ਤੇ ਪਹੁੰਚ ਜਾਣ। ਉਨ੍ਹਾਂ ਮੰਨਿਆ ਕਿ ਸਰਕਾਰ ਵੱਲੋਂ ਸੜਕਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਗਏ ਕਈ ਉਪਾਵਾਂ ਦੇ ਬਾਵਜੂਦ, ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ ਘੱਟ ਨਹੀਂ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/




















