ਮਾਨਸਾ, 7 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਸ਼ਨੀਵਾਰ ਨੂੰ 26ਵੇਂ ਦਿਨ ਪੀ.ਜੀ.ਆਈ. ਚੰਡੀਗੜ੍ਹ ਤੋਂ ਪੋਸਟਮਾਰਟਮ ਹੋ ਗਿਆ ਹੈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ ਦੀਵਾਲੀ ਵਾਲੇ ਦਿਨ ਦੁਪਹਿਰ 1 ਵਜੇ ਦੇ ਕਰੀਬ ਉਨ੍ਹਾਂ ਦੇ ਚਕੇਰੀਆ ਰੋਡ ਸਥਿਤ ਖੇਤਾਂ ਵਿੱਚ ਕੀਤਾ ਜਾਵੇਗਾ। ਪਰਵਿੰਦਰ ਸਿੰਘ ਝੋਟਾ ਦੀ ਦੇਹ ਨੂੰ ਉਨ੍ਹਾਂ ਦੇ ਪੁਸ਼ਤੈਨੀ ਘਰ ਵਿੱਚ ਕੁਝ ਸਮੇਂ ਲਈ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ, ਜਿਸ ਤੋਂ ਬਾਅਦ ਅੰਤਿਮ ਸੰਸਕਾਰ ਲਈ ਟਰੈਕਟਰ-ਟਰਾਲੀ ਰਾਹੀਂ ਉਨ੍ਹਾਂ ਦੇ ਖੇਤ ਤੱਕ ਲੈ ਜਾਇਆ ਜਾਵੇਗਾ।
ਗੌਰਤਲਬ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।






















