ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ CBI ਨੇ ਨਵੀਂ FIR ਦਰਜ ਕੀਤੀ ਹੈ। CBI ਦੀ ਟੀਮ ਨੇ ਮੰਡੀ ਬੋਰਡ ਰੈਸਟ ਹਾਊਸ ਵਾਪਸ ਜਾਣ ਤੋਂ ਪਹਿਲਾਂ, ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਇਸ ਦੌਰਾਨ, CBI ਦੀ ਜਾਂਚ ਸ਼ੁਰੂ ਹੁੰਦਿਆਂ ਹੀ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। SHO ਇੰਸਪੈਕਟਰ ਬੇਅੰਤ ਕੌਰ ਨੂੰ ਮੁਅੱਤਲ ਕਰਨ ਤੋਂ ਬਾਅਦ, ਹੁਣ DSP ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।
ਸੂਤਰਾਂ ਅਨੁਸਾਰ, CBI ਨੇ ਪਰਿਵਾਰ ਨੂੰ ਪੋਸਟਮਾਰਟਮ ਲਈ ਰਾਜ਼ੀ ਕਰ ਲਿਆ ਹੈ। ਝੋਟਾ ਦੀ ਪਤਨੀ, ਮਨਪ੍ਰੀਤ ਕੌਰ ਨੇ ਇਸ ਪ੍ਰਕਿਰਿਆ ਬਾਰੇ ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਦੀ ਸਲਾਹ ਲੈਣ ਪਹੁੰਚੀ ਉਹਨਾਂ ਨੇ ਕਿਹਾ ਕਿ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਅੰਤਿਮ ਫੈਸਲਾ ਲਿਆ ਜਾਵੇਗਾ।
ਇਸ ਤੋਂ ਪਹਿਲਾਂ CBI ਦੀ ਟੀਮ ਮੰਗਲਵਾਰ ਅੱਧੀ ਰਾਤ ਦੇ ਕਰੀਬ ਮਾਨਸਾ ਪਹੁੰਚੀ ਅਤੇ ਤੁਰੰਤ ਸਥਾਨਕ ਥਾਣੇ ਤੋਂ ਕੇਸ ਨਾਲ ਸਬੰਧਤ ਰਿਕਾਰਡ ਅਤੇ ਸਬੂਤ ਆਪਣੇ ਕਬਜ਼ੇ ਵਿੱਚ ਲੈ ਲਏ।






















