Pathankot ਦੇ ਡਿਗਰੀ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ
– ਮੌਕੇ ‘ਤੇ ਪੁੱਜੀ ਪੁਲਿਸ ਤੇ ਡੌਗ ਸਕੁਐਡ ਦੀਆਂ ਟੀਮਾਂ
ਚੰਡੀਗੜ੍ਹ, 23 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਸਕੂਲਾਂ ਕਾਲਜਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਪਹਿਲਾਂ ਗੁਰਦਾਸਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਤੋਂ ਬਾਅਦ ਪਠਾਨਕੋਟ (Pathankot) ਜ਼ਿਲ੍ਹੇ ਦੇ ਬਮਿਆਲ ਸੈਕਟਰ ਵਿੱਚ ਸਥਿਤ ਵੁਮੈਨ ਡਿਗਰੀ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਕਾਲਜ ਦੇ ਅਧਿਕਾਰਤ ਈਮੇਲ ਪਤੇ ‘ਤੇ ਇੱਕ ਧਮਕੀ ਭਰਿਆ ਸੁਨੇਹਾ ਪ੍ਰਾਪਤ ਹੋਇਆ ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਇਸ ਧਮਕੀ ਤੋਂ ਬਾਅਦ, ਕਾਲਜ ਪ੍ਰਬੰਧਨ ਨੇ ਸਾਵਧਾਨੀ ਵਜੋਂ ਤੁਰੰਤ ਸਾਰੀਆਂ ਵਿਦਿਆਰਥਣਾਂ ਨੂੰ ਛੁੱਟੀ ਕਰ ਦਿੱਤੀ ਗਈ ਅਤੇ ਮਾਮਲੇ ਦੀ ਰਿਪੋਰਟ ਪੁਲਿਸ ਨੂੰ ਦਿੱਤੀ। ਈਮੇਲ ਵਿੱਚ ਧਮਕੀ ਦਿੱਤੀ ਗਈ ਸੀ ਕਿ ਜੇਕਰ 26 ਜਨਵਰੀ ਨੂੰ ਤਿਰੰਗਾ ਝੰਡਾ ਲਹਿਰਾਇਆ ਗਿਆ ਤਾਂ ਕਾਲਜ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਸੂਚਨਾ ਮਿਲਣ ‘ਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਡੌਗ ਸਕੁਐਡ ਅਤੇ ਸਰਚ ਟੀਮਾਂ ਨੇ ਕਾਲਜ ਦੇ ਹਰ ਕੋਨੇ ਦੀ ਡੂੰਘਾਈ ਨਾਲ ਤਲਾਸ਼ੀ ਲਈ। ਇਸ ਘਟਨਾ ਤੋਂ ਬਾਅਦ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















