Patiala ‘ਚ ਹੋਈ ਨਿਗਰਾਨ ਕਮੇਟੀ ਦੀ ਮੀਟਿੰਗ : ਲਿਆ ਗਿਆ ਵੱਡਾ ਫੈਸਲਾ
7 ਮੈਂਬਰਾਂ ਦੀ ਥਾਂ 5 ਮੈਂਬਰ ਹੀ ਹੋਏ ਮੀਟਿੰਗ ਵਿੱਚ ਸ਼ਾਮਲ
ਚੰਡੀਗੜ੍ਹ, 18ਫਰਵਰੀ(ਵਿਸ਼ਵ ਵਾਰਤਾ) Patiala : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਹੋਈ। ਮੀਟਿੰਗ ਵਿੱਚ ਕਮੇਟੀ ਨੇ ਫੈਸਲਾ ਕੀਤਾ ਗਿਆ ਹੈ ਕਿ ਹੁਣ ਕਮੇਟੀ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ। ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਕੀਤੀ ਜਾਵੇਗੀ। ਦੱਸ ਦਈਏ ਕਿ ਅੱਜ ਮੀਟਿੰਗ ਵਿੱਚ 7 ਮੈਂਬਰਾਂ ਦੀ ਥਾਂ ਸਿਰਫ 5 ਮੈਂਬਰ ਹੀ ਸ਼ਾਮਲ ਹੋਏ।
ਇਸ ਮੀਟਿੰਗ ਤੋਂ ਪਹਿਲਾਂ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਸੀ। ਇਹ ਦੋਵੇਂ ਮੈਂਬਰ ਅੱਜ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।
ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਅਤੇ ਸਤਵੰਤ ਕੌਰ ਨੇ ਦੱਸਿਆ ਕਿ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬਣਾਈ ਗਈ ਸੀ। ਪਰ ਅਕਾਲੀ ਦਲ ਨੇ ਉਸਦਾ ਸਮਰਥਨ ਨਹੀਂ ਕੀਤਾ। ਹੁਣ ਸਾਰੇ ਮੈਂਬਰਾਂ ਨੇ ਫੈਸਲਾ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ। ਇਹ ਕਮੇਟੀ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਕਾਲੀ ਦਲ ਤੋਂ ਨਾ ਮਿਲਣ ਵਾਲੇ ਸਹਿਯੋਗ ਬਾਰੇ ਵੀ ਦੱਸਾਂਗੇ। ਇਸ ਤੋਂ ਬਾਅਦ ਜੋ ਵੀ ਹੁਕਮ ਦਿੱਤਾ ਜਾਵੇਗਾ, ਉਸਦੀ ਪਾਲਣਾ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਅੱਜ ਦੀ ਮੀਟਿੰਗ ਤੋਂ ਪਹਿਲਾਂ, ਦੋ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਉਹ ਬੇਸਿੱਟਾ ਰਹੀਆਂ ਹਨ।ਇਸ ਕਮੇਟੀ ਦਾ ਮੁੱਖ ਉਦੇਸ਼ ਨਵੀਂ ਮੈਂਬਰਸ਼ਿਪ ਪ੍ਰਕਿਰਿਆ ਦੀ ਨਿਗਰਾਨੀ ਕਰਨਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫ਼ਿਆਂ ਤੋਂ ਬਾਅਦ, ਕਮੇਟੀ ਵਿੱਚ ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਅਤੇ ਸਤਵੰਤ ਕੌਰ ਸ਼ਾਮਲ ਸਨ। ਹਾਲਾਂਕਿ, ਦੋਵਾਂ ਦੇ ਅਸਤੀਫ਼ਿਆਂ ‘ਤੇ ਅਜੇ ਫੈਸਲਾ ਨਹੀਂ ਲਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/