ਆਜ਼ਾਦੀ ਦਿਵਸ ਸਮਾਗਮ ਦੌਰਾਨ ਪਟਿਆਲਾ ‘ਚ ਵੱਡਾ ਹਾਦਸਾ, ਡਿੱਗੀ ਡਾਊਨ ਸੀਲਿੰਗ
ਪਟਿਆਲਾ, 15 ਅਗਸਤ 2026 (ਵਿਸ਼ਵ ਵਾਰਤਾ)– ਪਟਿਆਲਾ ਸਥਿਤ ਨੇਤਾਜੀ ਸੁਭਾਸ਼ ਖੇਡ ਸੰਸਥਾਨ ਵਿੱਚ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਵੱਡਾ ਹਾਦਸਾ ਵਾਪਰਿਆ ਜਿਸ ਨਾਲ ਹਫੜਾ ਦਫੜੀ ਮੱਚ ਗਈ।
ਮਿਲੀ ਜਾਣਕਾਰੀ ਅਨੁਸਾਰ ਅੱਜ ਹਾਲ ਦੀ ਡਾਊਨ ਸੀਲਿੰਗ ਦਾ ਇੱਕ ਵੱਡਾ ਹਿੱਸਾ ਅਚਾਨਕ ਡਿੱਗ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ 15 ਅਗਸਤ ਦੇ ਮੌਕੇ ‘ਤੇ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ਵਿੱਚ ਲੋਕ ਪੁੱਜੇ ਹੋਏ ਸਨ।
ਜਾਣਕਾਰੀ ਅਨੁਸਾਰ, ਸੰਸਥਾਨ ਵਿੱਚ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਸਮਾਰੋਹ ਆਯੋਜਿਤ ਕੀਤਾ ਗਿਆ ਸੀ। ਪ੍ਰੋਗਰਾਮ ਦੌਰਾਨ ਅਚਾਨਕ ਹਾਲ ਦੀ ਡਾਊਨ ਸੀਲਿੰਗ ਦਾ ਹਿੱਸਾ ਟੁੱਟ ਕੇ ਹੇਠਾਂ ਡਿੱਗ ਪਿਆ। ਸੀਲਿੰਗ ਡਿੱਗਣ ਨਾਲ ਉੱਥੇ ਬੈਠੇ ਕੁਝ ਲੋਕਾਂ ਨੂੰ ਹਲਕੀਆਂ ਸੱਟਾਂ ਆਈਆਂ। ਹਾਲਾਂਕਿ ਕਿਸੇ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























