Patiala: ਸਾਬਕਾ ਆਈ.ਜੀ ਅਮਰ ਸਿੰਘ ਚਾਹਲ ਨਾਲ ਠੱਗੀ ਮਾਮਲੇ ‘ਚ ਵੱਡੀ ਅਪਡੇਟ
– ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਪਟਿਆਲਾ ਕੋਰਟ ਚ ਕੀਤਾ ਪੇਸ਼
ਪਟਿਆਲਾ, 8 ਜਨਵਰੀ (ਵਿਸ਼ਵ ਵਾਰਤਾ): ਸਾਬਕਾ ਆਈ.ਜੀ. ਅਮਰ ਸਿੰਘ ਚਾਹਲ (Patiala) ਨਾਲ ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਵੱਡੀ ਅਪਡੇਟ ਹੈ। ਇਸ ਮਾਮਲੇ ‘ਚ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅੱਜ ਪਟਿਆਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੇਸ਼ ਕੀਤੇ ਮੁਲਜ਼ਮਾਂ ’ਚੋਂ ਚਾਰ ਨੂੰ ਤਿੰਨ ਦਿਨਾਂ ਦੇ ਪੁਲਸ ਰਿਮਾਂਡ ’ਤੇ ਅਤੇ 2 ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਦੱਸਣਯੋਗ ਹੈ ਕਿ ਆਈ. ਜੀ. ਅਮਰ ਸਿੰਘ ਚਹਿਲ ਨਾਲ 8 ਕਰੋੜ 10 ਲੱਖ ਰੁਪਏ ਦੀ ਠੱਗੀ ਹੋਈ ਸੀ, ਜਿਸ ਕਾਰਨ ਉਨ੍ਹਾਂ ਨੇ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ ਕੀਤੀ ਸੀ ਪਰ ਉਨ੍ਹਾਂ ਦਾ ਬਚਾਅ ਹੋ ਗਿਆ। ਬੀਤੇ ਦਿਨੀਂ ਅਮਰ ਸਿੰਘ ਚਾਹਲ ਮਾਮਲੇ ਵਿੱਚ ਪੁਲਿਸ ਨੇ ਮਹਾਰਾਸ਼ਟਰ ਤੋਂ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਤਿੰਨ ਦਰਜਨ ਮੋਬਾਈਲ ਫੋਨ ਅਤੇ 500 ਸਿਮ ਕਾਰਡ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਵਿਅਕਤੀਆਂ ਤੋਂ ਬਰਾਮਦ ਮੋਬਾਇਲ, ਸਿਮ ਅਤੇ ਲੈਪਟਾਪਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























