Patiala ਨਾਮਜ਼ਦਗੀ ਦਾਖਿਲ ਕਰਨ ਦੇ ਆਖਰੀ ਦਿਨ ਮਾਹੌਲ ਗਰਮਾਇਆ
ਭਾਜਪਾ ਤੇ ਕਾਂਗਰਸ ਨੇ ਲਾਏ ਗੰਭੀਰ ਇਲਜ਼ਾਮ
ਚੰਡੀਗੜ੍ਹ,12 ਦਸੰਬਰ: ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਿਲ ਕਰਨ ਦਾ ਅੱਜ ਆਖਰੀ ਦਿਨ ਹੈ। ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋਣੀਆਂ ਹਨ। ਪਟਿਆਲਾ ਨਗਰ ਨਿਗਮ ਚੋਣਾਂ ਵਿੱਚ ਨਾਮਜ਼ਦਗੀ ਪ੍ਰਕਿਰਿਆ ਦੇ ਆਖਰੀ ਦਿਨ ਮਾਹੌਲ ਗਰਮ ਹੋ ਗਿਆ। ਦੋਸ਼ ਹੈ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਭਾਜਪਾ ਦੀ ਤਰਫੋਂ ਨਾਮਜ਼ਦਗੀ ਭਰਨ ਆਏ ਆਗੂਆਂ ਦੀਆਂ ਫਾਈਲਾਂ ਖੋਹ ਲਈਆਂ ਅਤੇ ਫ਼ਰਾਰ ਹੋ ਗਏ। ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਨੇ ਵੀ ਅਜਿਹੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/