ਪਟਿਆਲਾ ‘ਚ ਮੁੜ ਤੋਂ ਹੋਣਗੀਆਂ ਚੋਣਾਂ! ਨੋਟੀਫਿਕੇਸ਼ਨ ਹੋਇਆ ਜਾਰੀ
ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਵੱਡਾ ਫ਼ੈਸਲਾ ਲੈਂਦਿਆਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਪਟਿਆਲਾ ਦੇ 28 ਵਾਰਡਾਂ ਵਿੱਚ ਮੁੜ ਤੋਂ ਚੋਣਾਂ ਕਰਵਾਈਆਂ ਜਾਣਗੀਆਂ। ਪੰਜਾਬ ਰਾਜ ਚੋਣ ਕਮਿਸ਼ਨ ਨੇ ਇਨ੍ਹਾਂ ਚੋਣਾਂ ਦੀ ਪ੍ਰਕਿਰਿਆ ਨੂੰ 18 ਨਵੰਬਰ 2026 ਤੱਕ ਮੁਕੰਮਲ ਕਰਨ ਦਾ ਸਮਾਂ ਤੈਅ ਕੀਤਾ ਹੈ।

ਜਾਰੀ ਨੋਟੀਫਿਕੇਸ਼ਨ ਅਨੁਸਾਰ ਵਾਰਡ ਨੰਬਰ 4, 6, 12, 14, 16, 28, 32, 34, 36, 38, 40, 44, 46, 48 ਅਤੇ 50, 22, 33, 37, 41, 43, 51, 53, 55 ਅਤੇ 57, 26 ਅਤੇ 52, ਵਾਰਡ ਨੰਬਰ 1 ਅਤੇ 45 ਵਿਚ ਮੁੜ ਚੋਣ ਹੋਵੇਗੀ। ਜ਼ਿਕਰਯੋਗ ਹੈ ਕਿ ਪਟਿਆਲਾ ਨਗਰ ਨਿਗਮ ਦੀਆਂ ਪਿਛਲੀਆਂ ਚੋਣਾਂ ਦੌਰਾਨ ਹੋਈਆਂ ਕਥਿਤ ਅਨਿਯਮਿਤਤਾਵਾਂ ਅਤੇ ਗੜਬੜੀਆਂ ਕਾਰਨ ਸੁਪਰੀਮ ਕੋਰਟ ਨੇ ਅਹਿਮ ਫ਼ੈਸਲਾ ਸੁਣਾਉਂਦੇ ਹੋਏ 28 ਵਾਰਡਾਂ ਦੀ ਚੋਣ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਸੀ ਅਤੇ ਨਿਰਧਾਰਿਤ ਸਮੇਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।























