Patiala Murder: ਪਟਿਆਲਾ ‘ਚ ਦਿਨ ਦਿਹਾੜੇ ਵੱਡੀ ਵਾਰਦਾਤ
– ਸ਼ਮਸ਼ਾਨਘਾਟ ‘ਚ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
ਪਟਿਆਲਾ : ਪੰਜਾਬ ਦੇ ਪਟਿਆਲਾ ‘ਚ ਸ਼ਮਸ਼ਾਨਘਾਟ ‘ਚ ਅਸਥੀਆਂ ਲੈਣ ਆਏ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ (Patiala Murder) ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਨਵਨੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਹਮਲਾਵਰਾਂ ਦੀ ਗਿਣਤੀ 2 ਦੱਸੀ ਜਾ ਰਹੀ ਹੈ। ਮੁਲਜ਼ਮਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਫਿਰ ਉਥੋਂ ਫ਼ਰਾਰ ਹੋ ਗਏ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਤਲ ਕਿਉਂ ਕੀਤਾ ਗਿਆ ਅਤੇ ਨਵਨੀਤ ਦੀ ਕਿਸੇ ਨਾਲ ਕੀ ਦੁਸ਼ਮਣੀ ਸੀ। ਫੋਰੈਂਸਿਕ ਟੀਮਾਂ ਅਤੇ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈਆਂ ਹਨ। ਕਤਲ ਤੋਂ ਬਾਅਦ ਪੂਰਾ ਪਰਿਵਾਰ ਡੂੰਘੇ ਸਦਮੇ ‘ਚ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























