ਪਟਿਆਲਾ, 28 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਚੇਅਰਮੈਨ ਸ. ਜਤਿੰਦਰ ਸਿੰਘ ਔਲਖ ਨੇ ਦੱਸਿਆ ਹੈ ਕਿ ਪੀਪੀਐਸਸੀ ਨੇ ਅੱਜ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਯੋਜਨਾ ਅਫ਼ਸਰਾਂ (ਗਰੁੱਪ-ਏ) ਦੀਆਂ 7 ਅਸਾਮੀਆਂ ਲਈ ਅੰਤਿਮ ਨਤੀਜੇ ਘੋਸ਼ਿਤ ਕੀਤੇ ਹਨ। ਚੇਅਰਮੈਨ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਕੁੱਲ 192 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ ਅਤੇ ਅੱਜ ਹੋਈ ਇੰਟਰਵਿਊ ਲਈ 7 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਸੀ। ਅੰਤਿਮ ਨਤੀਜੇ ਹੁਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ www.ppsc.gov.in ‘ਤੇ ਅਪਲੋਡ ਕਰ ਦਿੱਤੇ ਗਏ ਹਨ।
Punjab Police News:ਪੰਜਾਬ ਪੁਲਿਸ ਨੇ ਬੱਬੂ ਮਾਨ ਤੇ ਗਿੱਪੀ ਗਰੇਵਾਲ ਨੂੰ ਛੱਡ ਸਾਰੇ ਗਾਇਕਾਂ ਦੀ ਸੁਰੱਖਿਆ ਲਈ ਵਾਪਿਸ
ਚੰਡੀਗੜ੍ਹ 28ਸਤੰਬਰ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਨੇ ਬੱਬੂ ਮਾਨ ਅਤੇ ਗਿੱਪੀ ਗਰੇਵਾਲ ਨੂੰ ਛੱਡਕੇ ਸੂਬੇ ਦੇ ਬਾਕੀ ਸਾਰੇ ਗਾਇਕਾਂ...