• Latest
  • Trending
Patiala News : ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੀ ਅੰਤਿਮ ਅਰਦਾਸ ਮੌਕੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ 

Patiala News : ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੀ ਅੰਤਿਮ ਅਰਦਾਸ ਮੌਕੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ 

2 years ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

17 minutes ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

29 minutes ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

1 hour ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

1 hour ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

2 hours ago
Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

2 hours ago
Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

3 hours ago
Punjab: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ

Punjab: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ

3 hours ago
Hukamnama Sri Darbar Sahib Today – 06 October 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 October 2026 | Ang 608 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Tuesday, October 6, 2026
No Result
View All Result
27 °c
Chandigarh
28 ° Wed
28 ° Thu
26 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala News : ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੀ ਅੰਤਿਮ ਅਰਦਾਸ ਮੌਕੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ 

September 6, 2024
in ਖਬਰਾਂ, ਪੰਜਾਬ, ਪਟਿਆਲਾ
Patiala News : ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੀ ਅੰਤਿਮ ਅਰਦਾਸ ਮੌਕੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ 

Patiala News : ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੀ ਅੰਤਿਮ ਅਰਦਾਸ ਮੌਕੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਬ੍ਰਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈ.ਟੀ.ਓ. ਤੇ ਗੁਰਮੀਤ ਸਿੰਘ ਖੁੱਡੀਆ ਵੱਲੋਂ ਸ਼ਰਧਾ ਦੇ ਫੁੱਲ ਭੇਂਟ

Patiala News: ਮਰਹੂਮ ਸੁਰਜੀਤ ਸਿੰਘ ਕੋਹਲੀ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਅਰਪਿਤ
ਪਟਿਆਲਾ, 6 ਸਤੰਬਰ (ਵਿਸ਼ਵ ਵਾਰਤਾ) Patiala News:- ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਤੇ ਸਾਬਕਾ ਮੰਤਰੀ ਸਵਰਗੀ ਸੁਰਜੀਤ ਸਿੰਘ ਕੋਹਲੀ (73), ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਮੌਕੇ ਅੱਜ ਇੱਥੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਨਿੱਘੀਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਵਰਗੀ ਸ. ਕੋਹਲੀ ਨੂੰ  ਨਿਮਰਤਾ ਦੀ ਪੁੰਜ ਸ਼ਖ਼ਸੀਅਤ ਦੱਸਦਿਆਂ ਉਨ੍ਹਾਂ ਨੂੰ ਸਮਾਜ ਸੇਵਾ ਦਾ ਥੰਮ ਕਰਾਰ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸਵਰਗੀ ਕੋਹਲੀ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਮੁੱਖ ਮੰਤਰੀ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਅੰਤਿਮ ਅਰਦਾਸ ਮੌਕੇ ਪੁੱਜੀ ਸਮੁੱਚੀ ਸੰਗਤ, ਧਾਰਮਿਕ, ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਦਾ ਕੋਹਲੀ ਪਰਿਵਾਰ ਵੱਲੋਂ ਧੰਨਵਾਦ ਕੀਤਾ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਕੋਹਲੀ ਪਰਿਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਪਣਾ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਕੋਹਲੀ ਪਰਿਵਾਰ ਕਈ ਪੀੜ੍ਹੀਆਂ ਤੋਂ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਨੂੰ ਇਸ ਪਰਿਵਾਰ ਉਪਰ ਬਹੁਤ ਮਾਣ ਹੈ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਜੀਤਪਾਲ ਸਿੰਘ ਕੋਹਲੀ ਵੀ ਆਪਣੇ ਦਾਦਾ ਜੀ ਤੇ ਪਿਤਾ ਜੀ ਦੇ ਪਾਏ ਪੂਰਨਿਆਂ ਉਪਰ ਚੱਲ ਰਹੇ ਹਨ, ਕਿਉਂਕਿ ਸਵਰਗੀ ਸੁਰਜੀਤ ਸਿੰਘ ਕੋਹਲੀ ਨੇ ਆਪਣੇ ਬੱਚਿਆਂ ਨੂੰ ਗੁਰੂ ਦੀ ਸਿੱਖਿਆ ‘ਤੇ ਚੱਲਣ ਦੀ ਚੰਗੀ ਸੇਧ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅੱਜ ਸਵਰਗੀ ਸੁਰਜੀਤ ਸਿੰਘ ਕੋਹਲੀ ਨੂੰ ਸ਼ਰਧਾਂਜਲੀ ਭੇਟ ਕਰਨ ਆਇਆ ਲੋਕਾਂ ਦਾ ਠਾਠਾਂ ਮਾਰਦਾ ਇਕੱਠਾ ਇਸ ਗੱਲ ਦਾ ਸਬੂਤ ਹੈ ਕਿ ਕੋਹਲੀ ਪਰਿਵਾਰ ਨੇ ਲੋਕਾਂ ਦਾ ਜਿੱਥੇ ਪਿਆਰ ਕਮਾਇਆ ਹੈ ਉਥੇ ਹੀ ਪਟਿਆਲਾ ਦੇ ਲੋਕਾਂ ਦਾ ਵਿਸ਼ਵਾਸ਼ ਵੀ ਜਿੱਤਿਆ ਹੈ। ਸੰਧਵਾਂ ਨੇ ਕਿਹਾ ਕਿ ਅਜੀਤਪਾਲ ਸਿੰਘ ਕੋਹਲੀ ਵੱਲੋਂ ਆਪਣੇ ਪਿਤਾ ਦੀ ਕੀਤੀ ਗਈ ਸੇਵਾ ਵੀ ਇੱਕ ਮਿਸਾਲ ਹੈ।
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਵਰਗੀ ਸ. ਕੋਹਲੀ ਦੇ ਸਪੁੱਤਰ ਅਜੀਤਪਾਲ ਸਿੰਘ ਕੋਹਲੀ ਅਤੇ ਗੁਰਜੀਤ ਸਿੰਘ ਕੋਹਲੀ ਸੇਵਾ ਦਾ ਪ੍ਰਵਾਹ ਆਪਣੇ ਦਾਦਾ ਜੀ ਤੇ ਪਿਤਾ ਜੀ ਦੀ ਤਰ੍ਹਾਂ ਸਦਾ ਚਲਾਉਂਦੇ ਰਹਿਣਗੇ। ਪਟਿਆਲਾ ਤੋਂ ਮੈਂਬਰ ਲੋਕ ਸਭਾ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਕੋਹਲੀ ਪਰਿਵਾਰ ਨੇ ਪੀੜ੍ਹੀਆਂ ਤੋਂ ਪਟਿਆਲਾ ਵਾਸੀਆਂ ਦੀ ਇੱਕ ਨਿਮਾਣੇ ਸੇਵਾਦਾਰ ਵਜੋਂ ਸੇਵਾ ਕੀਤੀ, ਇਸੇ ਲਈ ਕੋਹਲੀ ਪਰਿਵਾਰ ਨੂੰ ਸੇਵਾਦਾਰ ਪਰਿਵਾਰ ਵਜੋਂ ਜਾਣਿਆ ਜਾਂਦਾ ਹੈ।
ਸਾਬਕਾ ਐਮ.ਪੀ. ਤਰੋਲਚਨ ਸਿੰਘ ਨੇ ਕੋਹਲੀ ਪਰਿਵਾਰ ਵੱਲੋਂ ਪੀੜ੍ਹੀਆਂ ਤੋਂ ਕੀਤੀ ਜਾ ਰਹੀ ਸੇਵਾ ਦਾ ਜਿਕਰ ਕਰਦਿਆਂ ਸਵਰਗੀ ਸਰਦਾਰਾ ਸਿੰਘ ਕੋਹਲੀ ਅਤੇ ਸਵਰਗੀ ਸੁਰਜੀਤ ਸਿੰਘ ਕੋਹਲੀ ਦੇ ਜੀਵਨ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕੋਹਲੀ ਪਰਿਵਾਰ ਦੀ ਸਿਆਸਤ ਨੂੰ ਦੇਣ ਅਤੇ ਸੇਵਾ ਉਪਰ ਫ਼ਿਲਮ ਬਣਾਉਣੀ ਦੇ ਕਿਤਾਬ ਲਿਖਣੀ ਚਾਹੀਦੀ ਹੈ। ਅਕਾਲੀ ਦਲ ਵੱਲੋਂ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਬੀ.ਜੇ.ਪੀ. ਆਗੂ ਤਰੁਣ ਚੁੱਘ, ਸੰਤ ਕਸ਼ਮੀਰ ਸਿੰਘ ਭੂਰੀ ਵਾਲੇ ਸਮੇਤ ਅਨੇਕਾਂ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੇ ਸੰਸਥਾਵਾਂ ਵੱਲੋਂ ਸ਼ੋਕ ਸੰਦੇਸ਼ ਵੀ ਭੇਜੇ ਗਏ।
ਸ਼ਰਧਾਂਜਲੀ ਸਮਾਰੋਹ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਮਾਜਰਾ, ਬ੍ਰਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈ.ਟੀ.ਓ. ਤੇ ਗੁਰਮੀਤ ਸਿੰਘ ਖੁੱਡੀਆਂ, ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ, ਆਪ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦੇ ਓ.ਐਸ.ਡੀ. ਪ੍ਰੋ. ਓਂਕਾਰ ਸਿੰਘ, ਸਮੇਤ ਅਜੀਤਪਾਲ ਸਿੰਘ ਕੋਹਲੀ ਦੇ ਸਾਥੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਸ਼ੁਤਰਾਣਾ, ਗੁਰਦੇਵ ਸਿੰਘ ਦੇਵ ਮਾਨ, ਨੀਨਾ ਮਿੱਤਲ, ਡਾ. ਜੀਵਨਜੋਤ ਕੌਰ, ਅਮਨ ਅਰੋੜਾ, ਇੰਦਰਜੀਤ ਕੌਰ ਮਾਨ, ਕੁਲਜੀਤ ਸਿੰਘ ਰੰਧਾਵਾ, ਇੰਜ. ਅਮਿਤ ਰਤਨ, ਵਰਿੰਦਰ ਗੋਇਲ, ਐਡਵੋਕੇਟ ਲਖਵੀਰ ਸਿੰਘ ਰਾਏ, ਰਾਜਵੀਰ ਸਿੰਘ ਭੁੱਲਰ, ਸਰਵਣ ਸਿੰਘ ਧੁੰਨ, ਮਨਜੀਤ ਸਿੰਘ ਬਿਲਾਸਪੁਰ, ਜਮੀਲੂ ਰਹਿਮਾਨ, ਡਾ. ਰਵਜੋਤ ਸਿੰਘ, ਬਲਕਾਰ ਸਿੱਧੂ, ਸ਼ੈਰੀ ਕਲਸੀ, ਅਸ਼ੋਕ ਪਰਾਸ਼ਰ ਪੱਪੀ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਪ੍ਰੀਤੀ ਮਲਹੋਤਰਾ, ਆਪ ਦੀ ਮਹਿਲਾ ਜ਼ਿਲ੍ਹਾ ਪ੍ਰਧਾਨ ਸ਼ਮਿੰਦਰ ਕੌਰ, ਵੀਰਪਾਲ ਕੌਰ ਚਹਿਲ, ਭਾਰਤੀ ਜਨਤਾ ਪਾਰਟੀ ਵੱਲੋਂ ਜੈਇੰਦਰ ਕੌਰ, ਸਾਬਕਾ ਐਮ.ਪੀ. ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਐਮ.ਪੀ. ਜਗਮੀਤ ਸਿੰਘ ਬਰਾੜ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਾਜਿੰਦਰ ਸਿੰਘ, ਕਲਾਕਾਰ ਹੌਬੀ ਧਾਲੀਵਾਲ, ਪੰਮੀ ਬਾਈ, ਬੀ.ਜੇ.ਪੀ. ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਇੰਦਰਜੀਤ ਸਿੰਘ ਸੰਧੂ, ਜਰਨੈਲ ਮੰਨੂ, ਅਮਰੀਕ ਸਿੰਘ ਬੰਗੜ, ਤਲਵੀਰ ਸਿੰਘ ਗਿੱਲ, ਹਰਜਸ਼ਨ ਸਿੰਘ ਪਠਾਣਮਾਜਰਾ, ਰਾਜੂ ਸਾਹਨੀ, ਗੁਰਜੀਤ ਸਿੰਘ ਸਾਹਨੀ, ਜਸਪ੍ਰੀਤ ਸਿੰਘ ਭੋਲਾ ਸੇਠੀ, ਅੰਮ੍ਰਿਤਪਾਲ ਸਿੰਘ ਪਾਲੀ, ਗੁਰਸੇਵਕ ਸਿੰਘ ਗੋਲੂ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਿੰਦਰਪਾਲ ਸਿੰਘ ਟੌਹੜਾ, ਕੰਵਰਬੀਰ ਸਿੰਘ ਟੌਹੜਾ, ਰਣਧੀਰ ਸਿੰਘ ਰੱਖੜਾ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਡਾ. ਨਾਨਕ ਸਿੰਘ, ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ, ਐਸ.ਡੀ.ਐਮ. ਅਰਵਿੰਦ ਕੁਮਾਰ, ਜਗਦੀਪ ਸਿੰਘ ਜੱਗਾ, ਕੁੰਦਨ ਗੋਗੀਆ, ਸਾਬਕਾ ਮੇਅਰ ਸੰਜੀਵ ਬਿੱਟੂ, ਇੰਦਰਮੋਹਨ ਸਿੰਘ ਬਜਾਜ, ਵਿਜੇ ਕਪੂਰ, ਪ੍ਰਿੰਸੀਪਲ ਜੇ.ਪੀ. ਸਿੰਘ, ਕਿਸ਼ਨ ਚੰਦ ਬੁੱਧੂ, ਜਰਨੈਲ ਸਿੰਘ ਕਰਤਾਰਪੁਰ, ਜਗਜੀਤ ਸਿੰਘ ਦਰਦੀ, ਹਰੀ ਸਿੰਘ ਟੌਹੜਾ, ਸੁਖਮਿੰਦਰ ਪਾਲ ਸਿੰਘ ਮਿੰਟਾ, ਹਰਵਿੰਦਰ ਸਿੰਘ ਨਿੱਪੀ, ਸਾਬਕਾ ਮੇਅਰ ਵਿਸ਼ਨੂ ਸ਼ਰਮਾ ਵੀ ਮੌਜੂਦ ਸਨ।
ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਵੈਰਾਗਮਈ ਕੀਤਰਤਨ ਕੀਤਾ। ਸਮਾਰੋਹ ਮੌਕੇ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ 96 ਕਰੋੜੀ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਸੰਤ ਪਰਮਜੀਤ ਸਿੰਘ ਹੰਸਾਲੀ ਸਾਹਿਬ, ਹਿੰਦੂ ਤਖ਼ਤ ਵੱਲੋਂ ਬ੍ਰਹਮਾਨੰਦ ਗਿਰੀ, ਮਹੰਤ ਜਗਤਾਰ ਸਿੰਘ ਨੈਣੇਵਾਲ, ਬਾਬਾ ਸਰਬਜੀਤ ਸਿੰਘ ਭੱਲਾ, ਮਹੰਤ ਬਲਵੰਤ ਸਿੰਘ, ਮਹੰਤ ਤੇਜਾ ਸਿੰਘ ਖੁੱਡਾ, ਮਹੰਤ ਸੁੰਦਰ ਸਿੰਘ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਵੀ ਪੁੱਜੀਆਂ ਤੇ ਅਜੀਤਪਾਲ ਸਿੰਘ ਕੋਹਲੀ ਤੇ ਗੁਰਜੀਤ ਸਿੰਘ ਕੋਹਲੀ ਨੂੰ ਸਿਰੋਪਾਉ ਦੀ ਬਖ਼ਸ਼ਿਸ਼ ਕੀਤੀ।
ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ, ਸ਼ਹਿਰ ਨਿਵਾਸੀ, ਵੱਡੀ ਗਿਣਤੀ ਸਕੇ ਸਬੰਧੀ ਤੇ ਹੋਰ ਅਹਿਮ ਸ਼ਖ਼ਸੀਅਤਾਂ ਵੱਲੋਂ ਸਵਰਗੀ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਯੰਗ ਖ਼ਾਲਸਾ ਫਾਊਡੇਸ਼ਨ ਵੱਲੋਂ ਸਵਰਗੀ ਕੋਹਲੀ ਦੀ ਯਾਦ ਵਿੱਚ ਬੂਟਿਆਂ ਦਾ ਲੰਗਰ ਲਗਾਇਆ ਗਿਆ।
Tags: BREAKING NEWSBreaking news in PunjabiKeywords from Newslatest news of punjabLatest Punjab newsPatiala NewsPUNJABPunjab news in Punjabitop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

by Ranjit Singh
October 6, 2026
0

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ ਨਵੀਂ ਦਿੱਲੀ,...

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

by Ranjit Singh
October 6, 2026
0

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ -...

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

by Ranjit Singh
October 6, 2026
0

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ):...

Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

by Ranjit Singh
October 6, 2026
0

Punjab: ਮੁਲਾਜ਼ਮਾਂ ਦੇ DA 'ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

by Ranjit Singh
October 6, 2026
0

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ ਨਵੀਂ ਦਿੱਲੀ,...

Most Popular

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

by Ankit
16 hours ago
0

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 