Patiala ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਰਜਿਸਟਰਾਰ ਮੁਅੱਤਲ
ਪਟਿਆਲਾ, 9 ਜਨਵਰੀ : ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਰਜਿਸਟਰਾਰ ਸਸਪੈਂਡ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਜਿਸਟਰਾਰ ਆਨੰਦ ਪਵਾਰ ਨੂੰ ਮੁਅੱਤਲ ਕੀਤਾ ਗਿਆ ਹੈ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਾਈਸ-ਚਾਂਸਲਰ ਜੈ ਸ਼ੰਕਰ ਸਿੰਘ ਨੇ ਰਜਿਸਟਰਾਰ ਆਨੰਦ ਪਵਾਰ ਨੂੰ ਵਿੱਤੀ ਬੇਨਿਯਮੀਆਂ ਅਤੇ ਆਪਣੀ ਸ਼ਕਤੀ ਅਤੇ ਅਹੁਦੇ ਦੀ ਦੁਰਵਰਤੋਂ ਲਈ ਮੁਅੱਤਲ ਕਰ ਦਿੱਤਾ ਹੈ।ਵਿਭਾਗੀ ਜਾਂਚ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/