• Latest
  • Trending
BREAKING NEWS: ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

BREAKING NEWS: ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

2 years ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

46 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

53 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

58 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

58 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

4 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

August 3, 2024
in ਪੰਜਾਬ

ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ ਚੀਮਾ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ, ਵਾਸੀ ਬਸੰਤ ਬਿਹਾਰ , ਹੁਸ਼ਿਆਰਪੁਰ ਨੂੰ, ਉਨ੍ਹਾਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਦੀ ਤਫ਼ਤੀਸ਼ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਨ.ਆਰ.ਸੀ. ਨੂੰ ਰਾਜ ਸਰਕਾਰ ਵੱਲੋਂ ਪੰਜਾਬ ਵਿੱਚ ਸਥਾਪਿਤ ਨਰਸਿੰਗ ਕਾਲਜਾਂ/ਸੰਸਥਾਵਾਂ ਨੂੰ ਮਾਨਤਾ ਦੇਣ, ਸੀਟਾਂ ਦੀ ਵੰਡ ਅਤੇ ਏਐਨਐਮ ਅਤੇ ਜੀਐਨਐਮ ਕੋਰਸਾਂ/ਪ੍ਰੀਖਿਆਵਾਂ ਕਰਵਾਉਣ ਸਬੰਧੀ ਪ੍ਰਵਾਨਗੀ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸੰਸਥਾ ਵੱਲੋਂ ਦਾਖਲਿਆਂ ਅਤੇ ਪ੍ਰੀਖਿਆਵਾਂ ਵਿੱਚ ਧੋਖਾਧੜੀ ਕਰਨ ਬਾਰੇ ਮਿਲੀ ਸ਼ਿਕਾਇਤ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਕੇ.ਡੀ. ਕਾਲਜ ਆਫ਼ ਨਰਸਿੰਗ, ਮਾਹਿਲਪੁਰ, ਹੁਸ਼ਿਆਰਪੁਰ ਨੂੰ, ਭਾਰਤੀ ਨਰਸਿੰਗ ਕੌਂਸਲ ਨਵੀਂ ਦਿੱਲੀ ਤੋਂ ਮਿਤੀ 25.09.2019 ਅਤੇ ਪੀ.ਐਨ.ਆਰ.ਸੀ. ਤੋਂ ਮਿਤੀ 29.11.2012 ਨੂੰ ਜਾਰੀ ਪੱਤਰ ਰਾਹੀਂ ਮਾਨਤਾ ਮਿਲੀ ਸੀ, ਜਦੋਂ ਕਿ ਇਸ ਕਾਲਜ ਦੀ ਮਾਨਤਾ ਤੋਂ ਬਹੁਤ ਪਹਿਲਾਂ , ਪੀਐਨਆਰਸੀ ਮੋਹਾਲੀ ਵੱਲੋਂ ਜਾਰੀ ਕੀਤੇ ਦਾਖਲਾ ਫਾਰਮ ਅਤੇ ਰਸੀਦ ਨੰਬਰ ਪਾਏ ਗਏ।
ਬੁਲਾਰੇ ਨੇ ਖੁਲਾਸਾ ਕੀਤਾ ਕਿ ਇਸ ਕਾਲਜ ਨਾਲ ਸਬੰਧਤ 5 ਰੋਲ ਨੰਬਰਾਂ ਦੇ ਦਾਖਲਾ ਫਾਰਮ ਪ੍ਰਾਪਤ ਹੋਏ ਸਨ, ਪਰ ਇਹ ਦਾਖਲਾ ਫਾਰਮ/ਰੋਲ ਨੰਬਰ ਪੀ.ਐਨ.ਆਰ.ਸੀ. ਵੱਲੋਂ ਪ੍ਰਿੰਸਟਨ ਇੰਸਟੀਚਿਊਟ ਆਫ ਨਰਸਿੰਗ ਗੁਰਦਾਸਪੁਰ ਨੂੰ ਜਾਰੀ ਕੀਤੇ ਗਏ ਸਨ। ਇਨ੍ਹਾਂ 5 ਵਿਦਿਆਰਥੀਆਂ ਦੀ ਫਰਜ਼ੀ ਦਾਖਲਾ ਸੂਚੀ ਅਕਤੂਬਰ 2012 ਵਿਚ ਕਾਲਜ ਨੂੰ ਮਾਨਤਾ ਪ੍ਰਾਪਤ ਹੋਣ ਤੋਂ ਕਾਫੀ ਪਹਿਲਾਂ ਤਿਆਰ ਕੀਤੀ ਗਈ ਸੀ ਅਤੇ ਇਸ ਦਾਖਲਾ ਸੂਚੀ ਦੇ ਆਧਾਰ ’ਤੇ ਇਨ੍ਹਾਂ ਵਿਦਿਆਰਥੀਆਂ ਦੇ ਪ੍ਰੀਖਿਆ ਫਾਰਮਾਂ ਅਤੇ ਪ੍ਰੀਖਿਆ ਫੀਸਾਂ ਦੀ ਰਸੀਦ ’ਤੇ ਇਨ੍ਹਾਂ ਰੋਲ ਨੰਬਰਾਂ ਸਬੰਧੀ ਕੱਟ ਲਿਸਟ ਜਾਰੀ ਕੀਤੀ ਗਈ ਸੀ।
ਇਸ ਤੋਂ ਇਲਾਵਾ ਜੀ.ਆਰ.ਡੀ. ਇੰਟਰਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਟਾਂਡਾ ਉੜਮੁੜ, ਹੁਸ਼ਿਆਰਪੁਰ ਨਾਲ ਸਬੰਧਤ 27 ਵਿਦਿਆਰਥੀਆਂ ਦੀ ਦਾਖਲਾ ਸੂਚੀ ਪੀ.ਐਨ.ਆਰ.ਸੀ. ਦੁਆਰਾ ਤਿਆਰ ਕਰਕੇ ਵੈਬਸਾਈਟ ’ਤੇ ਅਪਲੋਡ ਕੀਤੀ ਗਈ ਸੀ। ਇਸ ਤੋਂ ਬਾਅਦ ਇਸ ਕਾਲਜ ਦੇ 30 ਵਿਦਿਆਰਥੀਆਂ ਦੀ ਸੋਧੀ ਹੋਈ ਸੂਚੀ ਵਿੱਚ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ 2 ਰੋਲ ਨੰਬਰਾਂ ਨਾਲ ਸਬੰਧਤ ਦਾਖ਼ਲੇ ਦਿਖਾਏ ਗਏ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤਰ੍ਹਾਂ, ਉਕਤ ਦੋ ਕਾਲਜਾਂ ਦੇ ਵਿਦਿਆਰਥੀਆਂ ਦੇ ਦਾਖਲੇ, ਇਹਨਾਂ ਰੋਲ ਨੰਬਰਾਂ ਸਬੰਧੀ ਜਾਰੀ ਕੀਤੀਆਂ ਗਈਆਂ ਸੂਚੀਆਂ ਅਤੇ ਵਿਦਿਆਰਥੀਆਂ ਦੇ ਤਬਾਦਲੇ/ਅਡਜਸਟਮੈਂਟ ਪੀ.ਐਨ.ਆਰ.ਸੀ. ਦੀ ਪ੍ਰੀਖਿਆ ਸ਼ਾਖਾ ਦੇ ਅਮਲਾ ਕਰਮੀ (ਡੀਲਿੰਗ ਹੈਂਡ) ਦੀ ਤਾਇਨਾਤੀ ਦੌਰਾਨ ਹੋਏ ਸਨ।
ਇਸ ਤੋਂ ਇਲਾਵਾ ਮਰੋਕ ਕਾਲਜ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸਜ਼, ਕੈਥਲ ਰੋਡ, ਤੇਈਪੁਰ, ਪਟਿਆਲਾ ਦੇ ਪ੍ਰਸ਼ਾਸਨ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ ਨੇ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ 15 ਵਿਦਿਆਰਥੀਆਂ ਦੇ ਨਾਮ, ਪਤੇ ਅਤੇ ਦਸਤਾਵੇਜ਼ ਮੁਹੱਈਆ ਕਰਵਾਏ ਸਨ, ਜਿਨ੍ਹਾਂ ਦੇ 2 ਸਾਲਾ ਏ.ਐਨ.ਐਮ ਕੋਰਸ ਦੀ ਫੀਸ 40,000 ਰੁਪਏ ਪ੍ਰਤੀ ਵਿਦਿਆਰਥੀ ਰੱਖੀ ਸੀ। ਉਪਰੰਤ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ ਸਾਬਕਾ ਪ੍ਰਿੰਸੀਪਲ ਨੇ ਇਨ੍ਹਾਂ ਵਿਦਿਆਰਥੀਆਂ ਦੇ ਦਾਖ਼ਲਾ ਫਾਰਮਾਂ ਦੀ ਤਸਦੀਕ ਕੀਤੀ ਸੀ। ਪੀ.ਐਨ.ਆਰ.ਸੀ. ਦੇ ਸਬੰਧਤ ਡੀਲਿੰਗ ਹੈਂਡ ਅਤੇ ਚਰਨਜੀਤ ਕੌਰ ਚੀਮਾ, ਰਜਿਸਟਰਾਰ, ਨੇ ਪੀ.ਐਨ.ਆਰ.ਸੀ. ਦੀ ਵੈੱਬਸਾਈਟ ’ਤੇ ਇਨ੍ਹਾਂ 15 ਵਿਦਿਆਰਥੀਆਂ ਦੇ ਨਾਮ ਅਤੇ ਵੇਰਵੇ ਅਪਲੋਡ ਨਹੀਂ ਕੀਤੇ। ਇਸ ਤੋਂ ਇਲਾਵਾ ਇੰਨਾਂ ਦੀ ਲੋੜੀਂਦੀ ਪ੍ਰੀਖਿਆ ਫੀਸ ਜਮ੍ਹਾਂ ਕਰਵਾਏ ਬਿਨਾਂ ਹੀ ਰੋਲ ਨੰਬਰ ਜਾਰੀ ਕਰ ਦਿੱਤੇ ਗਏ। ਇਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਲੈਣ ਤੋਂ ਬਾਅਦ ਪੀ.ਐਨ.ਆਰ.ਸੀ. ਦੀ ਉਕਤ ਰਜਿਸਟਰਾਰ ਨੇ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ ਕੁੱਲ 20 ਵਿਦਿਆਰਥੀਆਂ ਦੇ ਨਤੀਜੇ ਤਿਆਰ ਕੀਤੇ ਜਿਨ੍ਹਾਂ ਵਿੱਚ ਸਿਰਫ਼ 5 ਵਿਦਿਆਰਥੀਆਂ ਦੇ ਹੀ ਨਾਮ ਅਤੇ ਪਤੇ ਹੀ ਦਰਜ ਸਨ ਜਦਕਿ 15 ਵਿਦਿਆਰਥੀਆਂ ਦੇ ਨਤੀਜੇ ਸਿਰਫ਼ ਰੋਲ ਨੰਬਰਾਂ ਦੇ ਨਾਲ ਹੀ ਦਰਸਾਏ ਗਏ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਮੁਲਜ਼ਮ ਚਰਨਜੀਤ ਕੌਰ ਚੀਮਾ ਨੇ ਮੁਲਜ਼ਮ ਡਾ. ਅਰਵਿੰਦਰਵੀਰ ਸਿੰਘ ਗਿੱਲ ਨਾਲ ਮਿਲੀਭੁਗਤ ਕਰਕੇ ਉਕਤ 15 ਵਿਦਿਆਰਥੀਆਂ ਤੋਂ ਹਲਫ਼ੀਆ ਬਿਆਨ ਲੈ ਕੇ ਅਤੇ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ ਸਾਬਕਾ ਪ੍ਰਿੰਸੀਪਲ ਤੋਂ ਦਸਤਾਵੇਜ਼ ਦੁਬਾਰਾ ਤਸਦੀਕ ਕਰਵਾ ਕੇ ਨਤੀਜਾ ਘੋਸ਼ਿਤ ਕਰ ਦਿੱਤਾ। ਇਹ ਵੀ ਪਾਇਆ ਗਿਆ ਕਿ ਇਸ ਨਤੀਜੇ ‘ਤੇ ਡੀਲਿੰਗ ਹੈਂਡ ਜਾਂ ਪੀ.ਐਨ.ਆਰ.ਸੀ. ਦੀ ਪ੍ਰੀਖਿਆ ਸ਼ਾਖਾ ਦੇ ਸੁਪਰਡੈਂਟ ਦੁਆਰਾ ਹਸਤਾਖ਼ਰ ਨਹੀਂ ਸਨ ਬਲਕਿ ਰੋਜ਼ਾਨਾ ਅਧਾਰ ‘ਤੇ ਕੰਮ ਕਰਨ ਵਾਲੇ ਇੱਕ ਡਾਟਾ ਐਂਟਰੀ ਆਪਰੇਟਰ ਦੁਆਰਾ ਹਸਤਾਖ਼ਰ ਕੀਤੇ ਗਏ ਸਨ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਨਿੱਜੀ ਨਰਸਿੰਗ ਕਾਲਜਾਂ ਦੇ ਪ੍ਰਬੰਧਕਾਂ ਦੀ ਮਿਲੀਭੁਗਤ ਨਾਲ ਪੀ.ਐਨ.ਆਰ.ਸੀ. ਵਿੱਚ ਜਾਅਲੀ ਰਿਕਾਰਡ ਤਿਆਰ ਕੀਤੇ ਗਏ ਅਤੇ ਉਸ ਰਿਕਾਰਡ ਨਾਲ ਛੇੜਛਾੜ ਵੀ ਕੀਤੀ ਗਈ ਅਤੇ ਲੋੜੀਂਦੇ ਦਾਖਲਾ ਫ਼ਾਰਮ, ਲੋੜੀਂਦੇ ਪ੍ਰੀਖਿਆ ਫ਼ਾਰਮਾਂ ਅਤੇ ਪ੍ਰੀਖਿਆ ਫ਼ੀਸ ਤੋਂ ਬਿਨਾਂ ਹੀ ਇੰਨਾਂ 15 ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈਆਂ ਗਈਆਂ।
ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਚਰਨਜੀਤ ਕੌਰ ਚੀਮਾ ਵਾਸੀ ਰਣਜੀਤ ਐਵੀਨਿਊ (ਕਿਲ੍ਹਾ ਟੇਕ ਸਿੰਘ), ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੇ ਰਜਿਸਟਰਾਰ ਵਜੋਂ ਆਪਣੇ ਕਾਰਜਕਾਲ ਦੌਰਾਨ ਪ੍ਰੀਖਿਆਵਾਂ ਕਰਵਾਉਣ ਲਈ ਜਾਰੀ ਕੀਤੇ ਸਰਕਾਰੀ ਫੰਡਾਂ ਦੀ ਵਰਤੋਂ ਸਬੰਧੀ ਬਿੱਲ ਪੀ.ਐਨ.ਆਰ.ਸੀ. ਨੂੰ ਕਰੀਬ 2 ਸਾਲ ਬਾਅਦ ਜਮ੍ਹਾਂ ਕਰਵਾਏ ਸਨ। ਇਨ੍ਹਾਂ ਬਿੱਲਾਂ ਦੀ ਜਾਂਚ ਉਪਰੰਤ ਕੁੱਲ 1,53,900 ਰੁਪਏ ਦੀਆਂ ਰਸੀਦਾਂ ਜਾਅਲੀ ਪਾਈਆਂ ਗਈਆਂ ਅਤੇ 40,776 ਰੁਪਏ ਦੇ ਖਰਚੇ ਦੇ ਬਿੱਲ ਸ਼ੱਕੀ ਪਾਏ ਗਏ। ਇਸੇ ਤਰ੍ਹਾਂ ਮਜ਼ਦੂਰੀ ਸਬੰਧੀ ਖ਼ਰਚਾ 750 ਰੁਪਏ ਅਤੇ ਵਾਹਨ ਦਾ ਕਿਰਾਇਆ 800 ਰੁਪਏ ਮਿਲਾ ਕੇ ਬਿੱਲਾਂ ਦੀ ਕੁੱਲ ਰਕਮ ਸਿਰਫ਼ 1550 ਰੁਪਏ ਬਣਦੀ ਸੀ, ਪਰ ਉਸਨੇ ਇਹ ਖ਼ਰਚਾ 1940 ਰੁਪਏ ਹੋਣ ਦਾ ਦਾਅਵਾ ਕੀਤਾ। ਇਸ ਤੋਂ ਇਲਾਵਾ ਚਰਨਜੀਤ ਕੌਰ ਚੀਮਾ ਨੇ ਦਸੰਬਰ 2013 ਦੀਆਂ ਪ੍ਰੀਖਿਆਵਾਂ ਦੇ ਪੇਪਰਾਂ ਦੀ ਰੀ-ਚੈਕਿੰਗ ਲਈ ਚੇਅਰਪਰਸਨ ਤੋਂ ਮਨਜ਼ੂਰੀ ਲੈ ਲਈ, ਜਦੋਂ ਕਿ ਕਈ ਪੇਪਰ ਬਿਨਾਂ ਹਸਤਾਖਰਾਂ ਅਤੇ ਬਿਨਾਂ ਕੋਈ ਫ਼ੀਸ ਲਏ ਰੀ-ਚੈਕਿੰਗ ਕੀਤੇ ਪਾਏ ਗਏ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਨਵਰੀ 2013 ਦੀ ਪ੍ਰੀਖਿਆ ਦੇ ਪੇਪਰਾਂ ਦੀ ਰੀ-ਚੈਕਿੰਗ/ਰੀ-ਵੈਲਯੂਏਸ਼ਨ ਚੇਅਰਪਰਸਨ ਦੀ ਪ੍ਰਵਾਨਗੀ ਤੋਂ ਬਿਨਾਂ ਅਸਲ ਅਰਜ਼ੀਆਂ ਅਤੇ ਲੋੜੀਂਦੀਆਂ ਫ਼ੀਸਾਂ ਲਏ ਬਿਨਾਂ ਕੀਤੀ ਗਈ ਸੀ। ਇਸ ਤੋਂ ਇਲਾਵਾ, ਇਸ ਰੀ-ਚੈਕਿੰਗ/ਰੀ-ਵੈਲਯੂਏਸ਼ਨ ਦਾ ਰਿਕਾਰਡ ਪੀ.ਐਨ.ਆਰ.ਸੀ. ਵਿੱਚ ਮੌਜੂਦ ਨਹੀਂ ਹੈ। ਡੂੰਘਾਈ ਨਾਲ ਜਾਂਚ ਕਰਨ ਉਪਰੰਤ ਸ਼ਿਕਾਇਤ ਵਿੱਚ ਲਾਏ ਸਾਰੇ ਦੋਸ਼ ਸਹੀ ਪਾਏ ਗਏ।
ਇਸ ਜਾਂਚ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਨੰਬਰ 16 ਮਿਤੀ 02.08.2024 ਨੂੰ ਆਈਪੀਸੀ ਦੀ ਧਾਰਾ 409, 420, 465, 467, 471, 201, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1)ਏ ਅਤੇ 13(2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਬਿਊਰੋ ਵੱਲੋਂ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSpunjab newsWEB PORTALWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

by Navjot
4 weeks ago
0

ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ    ਚੰਡੀਗੜ੍ਹ, 12 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 