• Latest
  • Trending
BREAKING NEWS : ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

BREAKING NEWS : ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 seconds ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

4 minutes ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

1 hour ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

1 hour ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

1 hour ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

1 hour ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS : ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

August 5, 2024
in CRIME, ਖਬਰਾਂ, ਪੰਜਾਬ
BREAKING NEWS : ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

BREAKING NEWS : ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ)BREAKING NEWS- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਵੱਲੋਂ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਪਿੱਛੋਂ ਅੱਜ ਬਿਊਰੋ ਅੱਗੇ ਆਤਮ-ਸਮਰਪਣ ਕੀਤਾ ਗਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਅਮਰੂਦਾਂ ਦੇ ਬਾਗਾਂ ਬਾਰੇ ਮੁਆਵਜ਼ਾ ਵੰਡ ਘੁਟਾਲੇ ਵਿੱਚ ਜਸਕਰਨ ਸਿੰਘ ਬਰਾੜ ਦੀ ਭੂਮਿਕਾ ਦਾ ਪਤਾ ਲੱਗਣ ਤੋਂ ਬਾਅਦ ਉਸਨੂੰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਫ਼ਰਜ਼ੀ ਲਾਭਪਾਤਰੀਆਂ ਨੂੰ ਮੁਆਵਜ਼ਾ ਜਾਰੀ ਕਰਨ ਵਿੱਚ ਜਸਕਰਨ ਸਿੰਘ ਬਰਾੜ ਅਤੇ ਇਸ ਕੇਸ ਦੇ ਮੁੱਖ ਮੁਲਜ਼ਮ ਦੀ ਆਪਸੀ ਮਿਲੀਭੁਗਤ ਸੀ।
ਇਸ ਦੇ ਨਾਲ ਹੀ ਅਦਾਇਗੀਆਂ ਜਾਰੀ ਕਰਨ ਤੋਂ ਪਹਿਲਾਂ ਰਿਕਾਰਡ ‘ਤੇ ਇਹ ਸਾਹਮਣੇ ਆਇਆ ਕਿ ਕੁਝ ਜ਼ਮੀਨ ਮਾਲਕਾਂ ਦਾ ਨਾਮ ਅਤੇ ਹਿੱਸਾ ਮਾਲ ਰਿਕਾਰਡ ਨਾਲ ਮੇਲ ਨਹੀਂ ਖਾਂਦਾ ਸੀ ਅਤੇ ਕੁਝ ਨਾਮ ਬਿਨਾਂ ਕਿਸੇ ਆਧਾਰ ਤੋਂ ਗਲਤ ਤਰੀਕੇ ਨਾਲ ਲਾਭਪਾਤਰੀਆਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਗਏ ਸਨ ਕਿਉਂਕਿ ਉਨ੍ਹਾਂ ਨੇ ਭੂਮੀ ਗ੍ਰਹਿਣ ਕਾਨੂੰਨ ਦੀ ਧਾਰਾ 11 ਤਹਿਤ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਜ਼ਮੀਨ ਖਰੀਦੀ ਸੀ।
ਇਸ ਤੋਂ ਇਲਾਵਾ ਉਕਤ ਨਾਇਬ ਤਹਿਸੀਲਦਾਰ ਨੇ ਖਸਰਾ ਗਿਰਦਾਵਰੀ ਰਿਕਾਰਡ, ਜਿਸ ਨਾਲ ਛੇੜਛਾੜ ਕੀਤੀ ਗਈ ਸੀ, ਨੂੰ ਨਜ਼ਰਅੰਦਾਜ਼ ਕਰਦਿਆਂ ਵੇਰਵੇ ਵਾਲੀ ਫਾਈਲ ਨੂੰ ਇੱਕੋ ਦਿਨ ਵਿੱਚ ਤਿੰਨ ਵਾਰ ਡੀਲ ਕਰਕੇ ਅਦਾਇਗੀਆਂ ਦੀ ਸਿਫ਼ਾਰਸ਼ ਕਰਨ ਵਿੱਚ ਬੇਲੋੜੀ ਜਲਦਬਾਜ਼ੀ ਕੀਤੀ।
ਬੁਲਾਰੇ ਨੇ ਦੱਸਿਆ ਕਿ ਸ਼ੁਰੂ ਵਿੱਚ ਬਰਾੜ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਿਤੀ 11/12/2023 ਦੇ ਹੁਕਮਾਂ ਰਾਹੀਂ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ਾਂ ਨਾਲ ਅੰਤਰਿਮ ਰਾਹਤ ਮਿਲ ਗਈ ਸੀ। ਇਸ ਤੋਂ ਬਾਅਦ ਉਹ ਜਾਂਚ ਵਿਚ ਸ਼ਾਮਲ ਤਾਂ ਹੋਇਆ ਪਰ ਬਿਊਰੋ ਨਾਲ ਕੋਈ ਸਹਿਯੋਗ ਨਹੀਂ ਕੀਤਾ। ਇਸ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਉਚ ਅਦਾਲਤ ਵਿੱਚ ਉਸਦੀ ਜ਼ਮਾਨਤ ਅਰਜ਼ੀ ਦਾ ਸਖ਼ਤ ਵਿਰੋਧ ਕੀਤਾ ਅਤੇ ਅੰਤ ਵਿੱਚ ਉਸਦੀ ਪਟੀਸ਼ਨ ਅਤੇ ਜਵਾਬ ਦੇ ਵਿਰੁੱਧ 2 ਹਲਫ਼ੀਆ ਬਿਆਨ ਦਾਇਰ ਕੀਤੇ।
ਉਹਨਾਂ ਅੱਗੇ ਕਿਹਾ ਕਿ ਕਈ ਸੁਣਵਾਈਆਂ ਅਤੇ ਵਿਸਥਾਰਤ ਦਲੀਲਾਂ ਤੋਂ ਬਾਅਦ ਹਾਈ ਕੋਰਟ ਨੇ ਮਿਤੀ 20/03/2024 ਨੂੰ 25 ਪੰਨਿਆਂ ਦੇ ਆਦੇਸ਼ ਰਾਹੀਂ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ।
ਇਸ ਤੋਂ ਬਾਅਦ ਜਸਕਰਨ ਸਿੰਘ ਬਰਾੜ ਲਗਾਤਾਰ ਭਗੌੜਾ ਰਿਹਾ ਅਤੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ। ਇਸ ਤੋਂ ਬਾਅਦ 27/8/2024 ਨੂੰ ਇਸ ਬਹੁ-ਕਰੋੜੀ ਘੁਟਾਲੇ ਵਿੱਚ ਮੁਲਜ਼ਮ ਦੀ ਭੂਮਿਕਾ ਅਤੇ ਉਸ ਵੱਲੋਂ ਵੱਖ-ਵੱਖ ਹੱਥਕੰਡੇ ਵਰਤ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜਦਿਆਂ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਸਬੰਧੀ ਉਸ ਦੇ ਗਲਤ ਆਚਰਣ ਬਾਰੇ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਉਸ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਅਤੇ ਉਸ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਵਿਜੀਲੈਂਸ ਬਿਊਰੋ ਦੇ ਜਾਂਚ ਅਧਿਕਾਰੀ ਅੱਗੇ ਆਤਮ ਸਮਰਪਣ ਕਰਨ ਲਈ ਕਿਹਾ ਗਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨਾਇਬ ਤਹਿਸੀਲਦਾਰ ਨੇ ਵਿਜੀਲੈਂਸ ਬਿਊਰੋ ਥਾਣਾ, ਫਲਾਇੰਗ ਸਕੁਐਡ, ਪੰਜਾਬ ਮੋਹਾਲੀ ਵਿਖੇ ਅੱਜ ਆਤਮ ਸਮਰਪਣ ਕਰ ਦਿੱਤਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਲਈ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Tags: BREAKING NEWSPUNJABpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ) ਅੰਡਰ-19 ਏਸ਼ੀਆ ਕੱਪ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 