ਕਰਨੈਲ ਪੀਰ ਮੁਹੰਮਦ ਨੇ ਤਾਨੀਆ ਦੇ ਪਿਤਾ ‘ਤੇ ਹੋਏ ਜਾਨਲੇਵਾ ਹਮਲੇ ਉੱਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 7 ਜੁਲਾਈ 2025 (ਵਿਸ਼ਵ ਵਾਰਤਾ) – ਕਰਨੈਲ ਸਿੰਘ ਪੀਰ ਮੁਹੰਮਦ (ਸਿੱਖ ਫੈਡਰੇਸ਼ਨ ਪ੍ਰਧਾਨ) ਨੇ ਐਕਟਰਸ ਤਾਨੀਆ ਦੇ ਪਿਤਾ ‘ਤੇ ਹੋਏ ਜਾਨਲੇਵਾ ਹਮਲੇ ਉੱਤੇ ਦੁੱਖ ਪ੍ਰਗਟਾਇਆ ਅਤੇ ਇਸ ਹਮਲੇ ਦੀ ਸਖਤ ਨਿਖੇਧੀ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ‘ਤੇ ਸਵਾਲ ਚੁੱਕਦਿਆਂ ਮੁਲਜ਼ਮਾਂ ਨੂੰ ਜਲਦੀ ਫੜ ਕੇ ਮਿਸ਼ਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।
ਜ਼ਿਕਰਯੋਗ ਹੈ ਕਿ ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਚ ਡਾਕਟਰ ਅਨਿਲਜੀਤ ਕੰਬੋਜ (55) ਨੂੰ ਦਿਨ ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਕਲੀਨਿਕ ‘ਚ ਹੀ ਵੜ ਕੇ ਅੰਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਸਨ। ਇਸ ਹਮਲੇ ‘ਚ ਡਾਕਟਰ ਕੰਬੋਜ ਦੇ ਦੋ ਤੋਂ ਤਿੰਨ ਗੋਲੀਆਂ ਲੱਗੀਆਂ ਹਨ। ਉਨ੍ਹਾਂ ਦਾ ਇਲਾਜ ਲਈ ਮੋਗਾ ਦੇ ਇਕ ਨਿੱਜੀ ਹਸਪਤਾਲ ਚੱਲ ਰਿਹਾ ਹੈ। ਜਿੱਥੇ ਡਾਕਟਰ ਕੰਬੋਜ ਦੀ ਹਾਲਤ ਅਜੇ ਵੀ ਗੰਭੀਰ ਦੱਸੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























