Philippines : ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਕਤਲ; ਬਾਈਕ ‘ਤੇ ਆਏ ਹਮਲਾਵਰਾਂ ਨੇ ਚਲਾਈਆਂ ਗੋਲੀਆਂ
ਚੰਡੀਗੜ੍ਹ, 11 ਫਰਵਰੀ 2026 (ਵਿਸ਼ਵ ਵਾਰਤਾ): ਬਰਨਾਲਾ ਦੇ ਨੌਜਵਾਨ ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 33 ਸਾਲਾ ਮਨਪ੍ਰੀਤ ਸਿੰਘ ਮਨੀ ਵਜੋਂ ਹੋਈ ਹੈ। ਮੋਟਰਸਾਈਕਲ ‘ਤੇ ਆਏ ਤਿੰਨ ਹਮਲਾਵਰਾਂ ਨੇ ਉਸ ‘ਤੇ ਛੇ ਗੋਲੀਆਂ ਚਲਾਈਆਂ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮਨਪ੍ਰੀਤ ਸਿੰਘ ਆਪਣੇ ਕੰਮ ‘ਤੇ ਜਾ ਰਿਹਾ ਸੀ। ਹਮਲਾਵਰਾਂ ਨੇ ਸੁੰਨਸਾਨ ਜਗ੍ਹਾ ‘ਤੇ ਉਸ ਨੂੰ ਇਕੱਲਾ ਦੇਖ ਕੇ ਗੋਲੀਆਂ ਮਾਰ ਦਿੱਤੀਆਂ। ਮਨੀਲਾ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਹਮਲਾਵਰਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਨਪ੍ਰੀਤ ਸਿੰਘ ਮਨੀ ਬਰਨਾਲਾ ਦੇ ਸੰਧੂ ਪੱਤੀ ਨਿਵਾਸੀ ਹਰਦੇਵ ਸਿੰਘ ਦੇ ਪੁੱਤਰ ਸਨ। ਉਨ੍ਹਾਂ ਦਾ ਵਿਆਹ ਤਿੰਨ ਸਾਲ ਪਹਿਲਾਂ ਹੋਇਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਮਾਂ ਪਰਮਜੀਤ ਕੌਰ, ਪਿਤਾ ਹਰਦੇਵ ਸਿੰਘ, ਦਾਦੀ ਜੋਗਿੰਦਰ ਕੌਰ ਅਤੇ ਪਤਨੀ ਵੀਰਪਾਲ ਕੌਰ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ 2017 ਵਿੱਚ ਸੁਨਹਿਰੀ ਭਵਿੱਖ ਦੀ ਭਾਲ ਵਿੱਚ ਮਨੀਲਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























