Plane Crash ‘ਚ 38 ਲੋਕਾਂ ਦੀ ਮੌਤ
- ਐਮਰਜੈਂਸੀ ਲੈਂਡਿੰਗ ਦੌਰਾਨ ਅੱਗ ਦਾ ਗੋਲਾ ਬਣ ਗਿਆ ਜਹਾਜ਼
- ਕਜ਼ਾਕਿਸਤਾਨ ਦੇ ਅਕਤਾਊ ਸ਼ਹਿਰ ਨੇੜੇ ਵਾਪਰਿਆ ਹਾਦਸਾ
ਨਵੀ ਦਿੱਲੀ : ਕਜ਼ਾਕਿਸਤਾਨ ਵਿੱਚ ਬੁੱਧਵਾਰ ਨੂੰ ਹੋਏ ਇੱਕ ਭਿਆਨਕ ਜਹਾਜ਼ ਹਾਦਸੇ ਵਿੱਚ 38 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਹ ਹਾਦਸਾ ਕੈਸਪੀਅਨ ਸਾਗਰ ਦੇ ਪੂਰਬੀ ਤੱਟ ‘ਤੇ ਸਥਿਤ ਅਕਤਾਉ ਸ਼ਹਿਰ ਨੇੜੇ ਵਾਪਰਿਆ। ਅਜ਼ਰਬਾਈਜਾਨ ਏਅਰਲਾਈਨਜ਼ ਨੇ ਕਿਹਾ ਹੈ ਕਿ ਜਹਾਜ਼ ਨੇ ਅਕਤਾਊ ਤੋਂ ਤਿੰਨ ਕਿਲੋਮੀਟਰ ਦੂਰ ਐਮਰਜੈਂਸੀ ਲੈਂਡਿੰਗ ਕਰਨ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਉਸ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ 38 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਜਹਾਜ਼ ‘ਚ 62 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ। ਇਹ ਜਹਾਜ਼ ਅਜ਼ਰਬਾਈਜਾਨ ਤੋਂ ਰੂਸ ਦੇ ਚੇਚਨੀਆ ਸੂਬੇ ਦੀ ਰਾਜਧਾਨੀ ਗਰੋਜ਼ਨੀ ਜਾ ਰਿਹਾ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/