PM ਮੋਦੀ ਤਿੰਨ ਦੇਸ਼ਾਂ ਦਾ ਕਰਨਗੇ ਦੌਰਾ, ਜੀ-20 ਸੰਮੇਲਨ ‘ਚ ਵੀ ਲੈਣਗੇ ਹਿੱਸਾ
ਨਵੀਂ ਦਿੱਲੀ, 13ਨਵੰਬਰ(ਵਿਸ਼ਵ ਵਾਰਤਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ( Prime Minister Narendra Modi )16 ਤੋਂ 21 ਨਵੰਬਰ ਤੱਕ ਤਿੰਨ ਦੇਸ਼ਾਂ ਦੇ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਜੀ-20 ਸੰਮੇਲਨ ‘ਚ ਹਿੱਸਾ ਲੈਣ ਲਈ ਬ੍ਰਾਜ਼ੀਲ ਵੀ ਜਾਣਗੇ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਜੀ-20 ਸੰਮੇਲਨ ਦੌਰਾਨ ਮੋਦੀ ਦੇ ਕਈ ਨੇਤਾਵਾਂ ਨਾਲ ਮਿਲਣ ਦੀ ਸੰਭਾਵਨਾ ਹੈ। PM Modi 18-19 ਨਵੰਬਰ ਨੂੰ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਦੁਆਰਾ ਆਯੋਜਿਤ ਜੀ-20 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰੀਓ ਡੀ ਜਨੇਰੀਓ ਜਾਣਗੇ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਬ੍ਰਾਜ਼ੀਲ ਅਤੇ ਦੱਖਣੀ ਅਫਰੀਕਾ ਦੇ ਨਾਲ ਜੀ-20 ਟ੍ਰਾਈਕਾ ਦਾ ਹਿੱਸਾ ਹੈ ਅਤੇ ਜੀ-20 ਸੰਮੇਲਨ ‘ਚ ਚਰਚਾ ‘ਚ ਸਰਗਰਮੀ ਨਾਲ ਯੋਗਦਾਨ ਪਾ ਰਿਹਾ ਹੈ।
ਸਿਖਰ ਸੰਮੇਲਨ ਦੌਰਾਨ, Prime Minister Narendra Modi ਆਲਮੀ ਮਹੱਤਵ ਦੇ ਵੱਖ-ਵੱਖ ਮੁੱਦਿਆਂ ‘ਤੇ ਭਾਰਤ ਦੀ ਸਥਿਤੀ ਪੇਸ਼ ਕਰਨਗੇ ਅਤੇ ਪਿਛਲੇ ਦੋ ਸਾਲਾਂ ਦੌਰਾਨ ਭਾਰਤ ਦੁਆਰਾ ਆਯੋਜਿਤ ‘ਜੀ-20 ਨਵੀਂ ਦਿੱਲੀ ਨੇਤਾਵਾਂ ਦੇ ਐਲਾਨਨਾਮੇ’ ਅਤੇ ‘ਵੌਇਸਸ ਆਫ ਦਿ ਗਲੋਬਲ ਸਾਊਥ ਸਮਿਟ’ ਦੇ ਨਤੀਜਿਆਂ ‘ਤੇ ਚਰਚਾ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਅਹਿਮਦ ਤਿਨੂਬੂ ਦੇ ਸੱਦੇ ‘ਤੇ 16-17 ਨਵੰਬਰ ਨੂੰ ਨਾਈਜੀਰੀਆ ਜਾਣਗੇ। 17 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਨਾਈਜੀਰੀਆ ਦੀ ਇਹ ਪਹਿਲੀ ਯਾਤਰਾ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/