PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਦੌਰੇ ‘ਤੇ
ਦਰਭੰਗਾ ‘ਚ AIIMS ਸਮੇਤ 12 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ
ਚੰਡੀਗੜ੍ਹ, 13ਨਵੰਬਰ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ(Prime Minister Modi) ਅੱਜ ਬੁੱਧਵਾਰ ਨੂੰ ਬਿਹਾਰ ਦਾ ਦੌਰਾ ਕਰਨਗੇ ਅਤੇ ਸੂਬੇ ‘ਚ 12,100 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਉਹ ਸਵੇਰੇ 9 ਵਜੇ ਦਰਭੰਗਾ ਹਵਾਈ ਅੱਡੇ ‘ਤੇ ਪਹੁੰਚਣਗੇ ਅਤੇ ਬਿਹਾਰ ਨੂੰ ਲਗਭਗ 12 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਤੋਹਫਾ ਦੇਣਗੇ। ਇਸ ਵਿੱਚ ਵੱਖ-ਵੱਖ ਯੋਜਨਾਵਾਂ ਦਾ ਉਦਘਾਟਨ, ਨੀਂਹ ਪੱਥਰ ਸ਼ਾਮਲ ਹੈ। ਦਰਭੰਗਾ ਖੇਤਰ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ, ਉਹ ਇੱਥੇ 1,260 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦਾ ਨੀਂਹ ਪੱਥਰ ਰੱਖਣਗੇ। ਇਸ ਵਿੱਚ ਇੱਕ ਸੁਪਰ-ਸਪੈਸ਼ਲਿਟੀ ਹਸਪਤਾਲ ਅਤੇ ਇੱਕ ਆਯੂਸ਼ ਬਲਾਕ, ਇੱਕ ਮੈਡੀਕਲ ਕਾਲਜ, ਇੱਕ ਨਰਸਿੰਗ ਕਾਲਜ, ਇੱਕ ਰੈਣ ਬਸੇਰਾ ਅਤੇ ਰਿਹਾਇਸ਼ੀ ਸਹੂਲਤਾਂ ਹੋਣਗੀਆਂ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ(Prime Minister Modi) ਬਿਹਾਰ ਵਿੱਚ ਲਗਭਗ 5,070 ਕਰੋੜ ਰੁਪਏ ਦੇ ਕਈ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ ਦੋ ਰੇਲਵੇ ਓਵਰ ਬ੍ਰਿਜਾਂ ਦਾ ਉਦਘਾਟਨ ਵੀ ਕਰਨਗੇ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਬੰਧੂਗੰਜ ਵਿਖੇ ਇਕ ਵੱਡੇ ਪੁਲ ਦਾ ਉਦਘਾਟਨ ਕਰਨਗੇ ਜੋ ਜਹਾਨਾਬਾਦ ਨੂੰ ਬਿਹਾਰਸ਼ਰੀਫ ਨਾਲ ਜੋੜੇਗਾ।ਪ੍ਰਧਾਨ ਮੰਤਰੀ ਅੱਠ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਉਹ ਔਰੰਗਾਬਾਦ ਜ਼ਿਲ੍ਹੇ ਦੇ ਚਿਰਾਲਾਪੋਥੂ ਤੋਂ ਬਾਘਾ ਬਿਸ਼ਨੂਪੁਰ ਤੱਕ 220 ਕਰੋੜ ਰੁਪਏ ਤੋਂ ਵੱਧ ਦੀ ਸੋਨਾਨਗਰ ਬਾਈਪਾਸ ਰੇਲਵੇ ਲਾਈਨ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਵਿੱਚ 4,020 ਕਰੋੜ ਰੁਪਏ ਤੋਂ ਵੱਧ ਦੀਆਂ ਕਈ ਪਹਿਲਕਦਮੀਆਂ ਦਾ ਨੀਂਹ ਪੱਥਰ ਵੀ ਰੱਖਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/