PM Modi ਨੇ ਸ਼ਾਨਦਾਰ ਜਿੱਤ ਲਈ ਡੋਨਾਲਡ ਟਰੰਪ ਨੂੰ ਦਿੱਤੀ ਵਧਾਈ
ਨਵੀ ਦਿੱਲੀ, 06 ਨਵੰਬਰ (ਵਿਸ਼ਵ ਵਾਰਤਾ)- ਅਮਰੀਕਾ ‘ਚ ਰਾਸ਼ਟਰਪਤੀ ਚੋਣ ਲਈ ਮੰਗਲਵਾਰ 5 ਨਵੰਬਰ ਨੂੰ ਵੋਟਿੰਗ ਹੋਈ। ਇਸ ਚੋਣ ਵਿੱਚ ਮੁੱਖ ਮੁਕਾਬਲਾ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਵਿਚਕਾਰ ਸੀ। ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਚੋਣ ਜਿੱਤ ਲਈ ਹੈ ਅਤੇ ਕਮਲਾ ਹੈਰਿਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਰਾਸ਼ਟਰਪਤੀ ਚੋਣ ਵਿੱਚ ਸ਼ਾਨਦਾਰ ਜਿੱਤ ਲਈ ਡੋਨਾਲਡ ਟਰੰਪ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਪੋਸਟ ‘ਚ ਲਿਖਿਆ ਕਿ ” ‘ਮੇਰੇ ਦੋਸਤ ਡੋਨਾਲਡ ਟਰੰਪ ਨੂੰ ਉਨ੍ਹਾਂ ਦੀ ਇਤਿਹਾਸਕ ਚੋਣ ਜਿੱਤ ‘ਤੇ ਹਾਰਦਿਕ ਵਧਾਈ। ਜਿਵੇਂ ਕਿ ਤੁਸੀਂ ਆਪਣੇ ਪਿਛਲੇ ਕਾਰਜਕਾਲ ਦੀਆਂ ਸਫਲਤਾਵਾਂ ‘ਨੂੰ ਅੱਗੇ ਵਧਾ ਰਹੇ ਹੋ,ਮੈਂ ਭਾਰਤ-ਅਮਰੀਕਾ ਸਬੰਧਾਂ ਅਤੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਡੇ ਸਹਿਯੋਗ ਦੀ ਉਮੀਦ ਕਰਦਾ ਹਾਂ। ਆਓ ਅਸੀਂ ਸਾਰੇ ਮਿਲ ਕੇ ਆਪਣੇ ਲੋਕਾਂ ਦੀ ਬਿਹਤਰੀ ਲਈ ਕੰਮ ਕਰੀਏ ਅਤੇ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰੀਏ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/