PM ਮੋਦੀ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਚੌਕਸ
ਚੰਡੀਗੜ੍ਹ : 3 ਦਸੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ (PM) ਨਰਿੰਦਰ ਮੋਦੀ ਚੰਡੀਗੜ੍ਹ ਦੌਰੇ ‘ਤੇ ਹੋਣਗੇ। ਪੰਜਾਬ ਇੰਜਨੀਅਰਿੰਗ ਕਾਲਜ ‘ਚ ਹੋਣ ਵਾਲੇ ਪੀਐਮ ਮੋਦੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਦੇਰ ਰਾਤ ਪੀਈਸੀ ਪਹੁੰਚੇ ਅਤੇ ਸਮਾਗਮ ਵਾਲੀ ਥਾਂ ਦਾ ਮੁਆਇਨਾ ਕੀਤਾ। ਉਨ੍ਹਾਂ ਅਧੂਰੇ ਪਏ ਕੰਮ ਨੂੰ ਜਲਦੀ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਸਕੱਤਰੇਤ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸੁਰੱਖਿਆ ਕਾਰਨਾਂ ਕਰਕੇ ਨਵਾਂਗਾਓਂ ਵਿੱਚ ਚੈਕਿੰਗ ਮੁਹਿੰਮ ਵੀ ਚਲਾਈ। ਪੀਈਸੀ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਕਈ ਰਾਜਾਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਲਗਭਗ 15 ਹਜ਼ਾਰ ਲੋਕ ਹਿੱਸਾ ਲੈਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/