PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ
ਨਵੀ ਦਿੱਲੀ, 7 ਜੂਨ 2026 (ਵਿਸ਼ਵ ਵਾਰਤਾ): ਮਲਿਆਲਮ ਐਕਟਰ ਸਲੀਮ ਕੁਮਾਰ ਦਾ 56 ਸਾਲ ਦੀ ਉਮਰ ਵਿੱਚ ਕਾਰਡੀਅਕ ਅਰੈਸਟ ਕਾਰਨ ਦੇਹਾਂਤ ਹੋ ਗਿਆ। ਉਹ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਕੋਚੀ ਦੇ ਅੰਮ੍ਰਿਤਾ ਹਸਪਤਾਲ ਵਿੱਚ ਭਰਤੀ ਕਰਵਾਏ ਗਏ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਨੇ ‘ਆਦਾਮਿੰਟੇ ਮਕਨ ਅਬੂ’, ‘ਪੁਲੀਵਾਲ ਕਲਿਆਣਮ’, ‘ਅਚਨੁਰੰਗਥਾ ਵੀਡੂ’, ‘ਮੀਸਾ ਮਾਧਵਨ’ ਅਤੇ ‘ਮਾਯਾਵੀ’ ਵਰਗੀਆਂ ਕਈ ਮਲਿਆਲਮ ਫ਼ਿਲਮਾਂ ਵਿੱਚ ਕੰਮ ਕੀਤਾ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਲਿਆਲਮ ਐਕਟਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਪੀਐਮ ਮੋਦੀ ਨੇ ਕਿਹਾ ਕਿ ਸਲੀਮ ਕੁਮਾਰ ਨੇ ਆਪਣੀ ਬਹੁਮੁਖੀ ਪ੍ਰਤਿਭਾ ਅਤੇ ਕਈ ਤਰ੍ਹਾਂ ਦੀਆਂ ਭੂਮਿਕਾਵਾਂ ਵਿੱਚ ਯਾਦਗਾਰੀ ਅਦਾਕਾਰੀ ਨਾਲ ਆਪਣੀ ਇੱਕ ਵੱਖਰੀ ਪਛਾਣ ਬਣਾਈ।
ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ ‘ਤੇ ਲਿਖਿਆ, “ਦਿਗਜ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ਨਾਲ ਡੂੰਘਾ ਦੁੱਖ ਹੋਇਆ ਹੈ। ਆਪਣੇ ਸ਼ਾਨਦਾਰ ਕਰੀਅਰ ਦੌਰਾਨ, ਉਨ੍ਹਾਂ ਨੇ ਆਪਣੀ ਬਹੁਮੁਖੀ ਪ੍ਰਤਿਭਾ ਅਤੇ ਕਈ ਤਰ੍ਹਾਂ ਦੀਆਂ ਭੂਮਿਕਾਵਾਂ ਵਿੱਚ ਯਾਦਗਾਰੀ ਅਦਾਕਾਰੀ ਨਾਲ ਆਪਣੀ ਵੱਖਰੀ ਪਛਾਣ ਬਣਾਈ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਦੇ ਨਾਲ ਹਨ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















