PM MODI : ਪੋਪ ਫਰਾਂਸਿਸ ਦੀ ਮੌਤ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ,21ਅਪ੍ਰੈਲ(ਵਿਸ਼ਵ ਵਾਰਤਾ) Pope Francis : ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਧਰਮ ਗੁਰੂ ਪੋਪ ਫਰਾਂਸਿਸ ਦਾ ਵੈਟੀਕਨ ਸਿਟੀ ‘ਚ ਦੇਹਾਂਤ ਹੋ ਗਿਆ। ਵੈਟੀਕਨ ਦੇ ਅਨੁਸਾਰ, ਪੋਪ ਨੇ ਅੱਜ ਸਥਾਨਕ ਸਮੇਂ ਅਨੁਸਾਰ ਸਵੇਰੇ 7:35 ਵਜੇ ਆਖਰੀ ਸਾਹ ਲਿਆ। ਉਹ ਪਿਛਲੇ ਕਈ ਮਹੀਨਿਆਂ ਤੋਂ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਦੁਨੀਆ ਭਰ ਦੇ 1.4 ਅਰਬ ਕੈਥੋਲਿਕਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਫਰਾਂਸਿਸ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਐਕਸ ‘ਤੇ ਇੱਕ ਸ਼ੋਕ ਸੰਦੇਸ਼ ਜਾਰੀ ਕਰਦਿਆਂ ਲਿਖਿਆ “ਪੋਪ ਫਰਾਂਸਿਸ ਦੇ ਦੇਹਾਂਤ ‘ਤੇ ਮੈਨੂੰ ਬਹੁਤ ਦੁੱਖ ਹੋਇਆ ਹੈ। ਇਸ ਦੁੱਖ ਦੀ ਘੜੀ ਵਿੱਚ ਦੁਨੀਆ ਦੇ ਕੈਥੋਲਿਕ ਭਾਈਚਾਰੇ ਨਾਲ ਮੇਰੀਆਂ ਦਿਲੋਂ ਸੰਵੇਦਨਾਵਾਂ। ਪੋਪ ਫਰਾਂਸਿਸ ਨੂੰ ਦੁਨੀਆ ਭਰ ਦੇ ਲੱਖਾਂ ਲੋਕ ਹਮੇਸ਼ਾ ਦਇਆ, ਨਿਮਰਤਾ ਅਤੇ ਅਧਿਆਤਮਿਕ ਹਿੰਮਤ ਦੇ ਪ੍ਰਤੀਕ ਵਜੋਂ ਯਾਦ ਰੱਖਣਗੇ।”
https://x.com/narendramodi/status/1914239482129453417
ਇਸ ਸ਼ੋਕ ਸੰਦੇਸ਼ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਪੋਪ ਫਰਾਂਸਿਸ ਨਾਲ ਮੁਲਾਕਾਤ ਦੀਆਂ ਪੁਰਾਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























