PM Modi ਅੱਜ ਗੁਜਰਾਤ ਦੌਰੇ ‘ਤੇ; 34,200 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ, ਪੜ੍ਹੋ ਵੇਰਵਾ
ਨਵੀ ਦਿੱਲੀ, 20 ਸਤੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi ) ਅੱਜ ਆਪਣੇ ਗ੍ਰਹਿ ਰਾਜ ਗੁਜਰਾਤ ਦਾ ਦੌਰਾ ਕਰਨਗੇ। ਉਨ੍ਹਾਂ ਦਾ ਗੁਜਰਾਤ ਦੌਰਾ ਭਾਵਨਗਰ ਤੋਂ ਸ਼ੁਰੂ ਹੋਵੇਗਾ, ਜਿੱਥੇ ਉਹ “ਸਮੁੰਦਰ ਤੋਂ ਸਮ੍ਰਿਧੀ” ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ ₹34,200 ਕਰੋੜ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।ਇਸ ਸਮਾਗਮ ਵਿੱਚ ਸਮੁੰਦਰੀ ਅਤੇ ਬੰਦਰਗਾਹ ਖੇਤਰ ਲਈ ਇੱਕ ਨਵੀਂ ਨੀਤੀ ਦਾ ਐਲਾਨ ਹੋਵੇਗਾ

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਦਾ ਦੌਰਾ ਭਾਵਨਗਰ ਵਿੱਚ ਸਵੇਰੇ 10:30 ਵਜੇ ਇੱਕ ਸਮਾਗਮ ਨਾਲ ਸ਼ੁਰੂ ਹੋਵੇਗਾ, ਜਿੱਥੇ ਉਹ ਇੱਕ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕਰਨਗੇ। ਫਿਰ ਉਹ ਧੋਲੇਰਾ ਦਾ ਹਵਾਈ ਸਰਵੇਖਣ ਕਰਨਗੇ ਅਤੇ ਦੁਪਹਿਰ 1:30 ਵਜੇ ਇੱਕ ਸਮੀਖਿਆ ਮੀਟਿੰਗ ਕਰਨਗੇ।
ਇਸ ਤੋਂ ਇਲਾਵਾ ਆਪਣੀ ਫੇਰੀ ਦੌਰਾਨ, ਪ੍ਰਧਾਨ ਮੰਤਰੀ ਲੋਥਲ ਵਿਖੇ ਬਣਾਏ ਜਾ ਰਹੇ ਨੈਸ਼ਨਲ ਮਰੀਨ ਹੈਰੀਟੇਜ ਕੰਪਲੈਕਸ (NMHC) ਦੀ ਪ੍ਰਗਤੀ ਦੀ ਸਮੀਖਿਆ ਕਰਨਗੇ ਅਤੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਵੀ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੈਲਾਰਡ ਪੀਅਰ ਵਿਖੇ ਅਤਿ-ਆਧੁਨਿਕ ਮੁੰਬਈ ਇੰਟਰਨੈਸ਼ਨਲ ਕਰੂਜ਼ ਟਰਮੀਨਲ (MICT) ਦਾ ਉਦਘਾਟਨ ਕਰਨਗੇ, ਜੋ ਕਿ ਦੇਸ਼ ਦਾ ਸਭ ਤੋਂ ਵੱਡਾ ਕਰੂਜ਼ ਟਰਮੀਨਲ ਹੈ, ਜਿਸਨੂੰ ‘ਕਰੂਜ਼ ਇੰਡੀਆ ਮਿਸ਼ਨ’ ਅਧੀਨ ਵਿਕਸਤ ਕੀਤਾ ਗਿਆ ਹੈ। ਲਗਭਗ 4.15 ਲੱਖ ਵਰਗ ਫੁੱਟ ਵਿੱਚ ਫੈਲਿਆ ਇਹ ਟਰਮੀਨਲ ਹਰ ਸਾਲ 10 ਲੱਖ ਯਾਤਰੀਆਂ ਨੂੰ ਸੰਭਾਲਣ ਦੀ ਸਮਰੱਥਾ ਰੱਖਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























