PM ਮੋਦੀ ਦਾ ਨੌਜਵਾਨਾਂ ਨੂੰ ਵੱਡਾ ਤੋਹਫਾ
- 71 ਹਜ਼ਾਰ ਨਵ ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਨਵੀ ਦਿੱਲੀ: ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਤੀਜੀ ਵਾਰ ਕੇਂਦਰ ‘ਚ ਵਾਪਸੀ ਤੋਂ ਬਾਅਦ ਮੋਦੀ ਸਰਕਾਰ ਨੇ ਅੱਜ ਯਾਨੀ ਸੋਮਵਾਰ ਨੂੰ ਪਹਿਲਾ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71 ਹਜ਼ਾਰ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਅਕਤੂਬਰ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਵਿੱਚ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ ਸਨ।
ਇਸ ਮੌਕੇ ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਨੌਜਵਾਨਾਂ ਨੂੰ ਸੰਬੋਧਨ ਵੀ ਕੀਤਾ। ਪੀਐਮ ਮੋਦੀ ਨੇ ਅੱਜ ਕਿਹਾ- ਪਿਛਲੇ ਡੇਢ ਸਾਲ ਵਿੱਚ ਸਾਡੀ ਸਰਕਾਰ ਵਿੱਚ ਕਰੀਬ 10 ਲੱਖ ਪੱਕੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ। ਪਹਿਲਾਂ ਦੀਆਂ ਸਰਕਾਰਾਂ ਨੇ ਅਜਿਹਾ ਨਹੀਂ ਕੀਤਾ। ਅੱਜ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋ ਰਹੇ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/